ਪਸ਼ੂ ਪਾਲਣ ਵਿਭਾਗ ਵੱਲੋਂ ਸ਼੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ‘ਬੱਲੂ’ ਅਤੇ ਡਿਪਟੀ ਡਾਇਰੈਕਟਰ ਡਾ. ਰਾਜੇਸ਼ ਗੁਪਤਾ ਦੀ ਮੌਜੂਦਗੀ ਵਿਚ ਸ਼੍ਰੀ ਬਾਂਕੇ ਬਿਹਾਰੀ ਗਊਸ਼ਾਲਾ, ਨਵਾਸ਼ਹਿਰ ਵਿਖੇ ਗਊਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਡਾ. ਰਾਜੇਸ਼ ਗੁਪਤਾ ਨੇ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਬਿਮਾਰੀ ਤੋਂ ਬਚਾਉਣ ਲਈ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਟੀਕੇ ਲਗਵਾਉਣੇ ਬਹੁਤ ਹੀ ਜ਼ਰੂਰੀ ਹਨ । ਉਨ੍ਹਾਂ ਦੱਸਿਆਂ ਕਿ ਇਨ੍ਹਾਂ ਟੀਕਿਆਂ ਲਈ ਕੋਈ ਵੀ ਸਰਕਾਰੀ ਫ਼ੀਸ ਨਹੀਂ ਲੱਗੇਗੀ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਸ਼ੂਆਂ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ, ਜੋ ਕਿ ਪਸ਼ੂ ਪਾਲਣ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ । ਇਸ ਮੌਕੇ ਗੂਊਸ਼ਾਲਾ ਦੇ ਪ੍ਰਧਾਨ ਗੋਪਾਲ ਸ਼ਾਰਦਾ, ਪ੍ਰਧਾਨ ਨਗਰ ਕੌਂਸਲ ਨਵਾਂਸ਼ਹਿਰ ਬਲਵਿੰਦਰ ਕੌਰ,ਐਮ.ਸੀ ਡਾ. ਕਮਲਜੀਤ, ਐਮ.ਸੀ ਸੀਸ ਕੌਰ ਬੀਕਾ, ਸਹਾਇਕ ਡਾਇਰੈਕਟਰ (ਏ.ਪੀ) ਡਾ. ਸਖਵਿੰਦਰ ਸਿੰਘ, ਸਹਾਇਕ ਡਾਇਰੈਕਟਰ (ਏ.ਐਚ) ਡਾ. ਸਰਬਜੀਤ ਸਿੰਘ, ਸੀਨੀਅਰ ਵੈਟਨਰੀ ਅਫ਼ਸਰ ਤਹਿਸੀਲ ਨਵਾਂਸ਼ਹਿਰ ਡਾ. ਜਸਵਿੰਦਰ ਰਾਮ, ਐਸ.ਵੀ.ਆਈ ਗੁਰਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕਿਹਾ, ਸਰਕਾਰੀ ਸਕੂਲਾਂ ਨੂੰ ਉਪਲਬੱਧ ਕਰਵਾਈ ਜਾ ਰਹੀ ਹੈ ਹਰ ਜ਼ਰੂਰੀ ਸਹੂਲਤ
Next articleਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ