ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਸਭ ਤੋਂ ਵੱਡੀ ਨਿਯੁਕਤੀ ਹੈ। ਸ੍ਰੀ ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ। ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਨੀਅਰ ਵਕੀਲ ਡੀਐੱਸ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
Next articleਭਿੱਖੀਵਿੰਡ ਪੁਲੀਸ ਨੇ ਕਾਰ ਸਵਾਰ 3 ਵਿਅਕਤੀ ਧਮਾਕਾਖੇਜ਼ ਸਮੱਗਰੀ ਤੇ ਅਸਲੇ ਸਣੇ ਕਾਬੂ ਕੀਤੇ