ਅਨਮੋਲ ਰਤਨ ਸਿੰਘ ਸਿੱਧੂ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਸਰਕਾਰ ਨੇ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੰਘ ਸਿੱਧੂ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰਿਤ ਤੌਰ ’ਤੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲੰਧਰ: ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ’ਚ ਯੂਪੀ ਦੇ ਗੈਂਗਸਟਰ ਸਣੇ 4 ਗ੍ਰਿਫ਼ਤਾਰ
Next articleਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ