ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸਲਾਨਾ ਸਮਾਗਮ ਧੂਮਧਾਮ ਨਾਲ ਸੰਪੰਨ

ਵਿਦਿਆਰਥੀਆਂ ਵੱਲੋਂ ਪੇਸ਼ ਸੱਭਿਆਚਾਰਕ ਸਮਾਗਮ ਰਿਹਾ ਖਿੱਚ ਦਾ ਕੇਂਦਰ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ 17ਵੇਂ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ । ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਅਤੇ ਡਾ. ਨਵਜੋਤ ਕੌਰ ਤੇ ਐਡਵੋਕੇਟ ਰਾਜਵੀਰ ਸਿੰਘ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ । ਜਿਨ੍ਹਾਂ ਦਾ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ । ਸਲਾਨਾ 17ਵੇਂ ਇਨਾਮ ਵੰਡ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਸ਼ਬਦ ਗਾਇਨ ਨਾਲ ਕੀਤੀ ।

ਇਸ ਤੋਂ ਪਹਿਲਾਂ ਪਹੁੰਚੇ ਮਹਿਮਾਨਾਂ ਦਾ ਰਸਮੀ ਸਵਾਗਤ ਅਤੇ ਸ਼ਮਾਂ ਰੋਸ਼ਨ ਕਰਦਿਆਂ ਸਮਾਗਮ ਦਾ ਆਗਾਜ਼ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਜੋ ਕਿ ਸਰਸਵਤੀ ਵੰਦਨਾ ਨਾਲ ਆਰੰਭ ਹੋਇਆ ਤੇ ਨਾਟਕ ਅਹਿਮੀਅਤ, ਆਰਕੈਸਟਰਾ, ਗਿੱਧਾ – ਭੰਗੜਾ ਆਦਿ ਆਈਟਮਾਂ ਨਾਲ ਸਰੋਤਿਆਂ ‘ਤੇ ਗਹਿਰੀ ਛਾਪ ਛੱਡਦਾ ਆਪਣੀ ਮੰਜਿਲ ਵੱਲ ਵਧਿਆ । ਇਸ ਤੋਂ ਪਹਿਲਾਂ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਮਹਿਮਾਨਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆਂ ਕਹਿੰਦਿਆਂ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ । ਵਿਦਿਆਰਥੀਆਂ ਵੱਲੋਂ ਲਗਾਇਆ ਸਾਇੰਸ ਮੇਲਾ ਅਤੇ ਕਲਾ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਰਹੀ । ਇੰਜੀਨੀਅਰ ਸਵਰਨ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਅਕਾਦਮਿਕ, ਸਪੋਰਟਸ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਜੋ ਵੱਡੀਆਂ ਮੱਲਾਂ ਮਾਰੀਆਂ ਹਨ, ਸੰਸਥਾ ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ । ਇਸ ਮੌਕੇ ਬੋਲਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਅਤੇ ਇਨਾਮ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਸਮਾਗਮ ਦੇ ਅੰਤ ਵਿਚ ਅਕਾਦਮਿਕ, ਸਪੋਰਟਸ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਐਡਵੋਕੇਟ ਬੇਨੰਤਨੂਰ ਸਿੰਘ, ਬਲਬੀਰ ਸਿੰਘ ਭਗਤ, ਬਲਜੀਤ ਸਿੰਘ ਬਾਜਵਾ, ਨੰਦ ਸਿੰਘ ਬਿਧੀਪੁਰ, ਜਸਪਾਲ ਸਿੰਘ, ਡਾ. ਜਗਜੀਤ ਸਿੰਘ ਵਧਵਾ, ਜਸਵਿੰਦਰ ਕੌਰ ਸਾਬਕਾ ਸਰਪੰਚ ਟਿੱਬਾ, ਬਲਜੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਮੰਗੀ, ਸੁਖਬੀਰ ਸਿੰਘ ਮੋਂਗਾ, ਸੁਖਰਾਜ ਕੌਰ ਪ੍ਰਿੰਸੀਪਲ ਨਨਕਾਣਾ ਸਾਹਿਬ ਖਾਲਸਾ ਸਕੂਲ, ਰਣਜੀਤ ਸਿੰਘ ਬਿਧੀਪੁਰ, ਕਰਮਜੀਤ ਸਿੰਘ ਚੇਲਾ, ਸਰਵਣ ਸਿੰਘ ਚੰਦੀ, ਮਧੂ ਵਾਲੀਆ ਕਪੂਰਥਲਾ, ਮੈਡਮ ਨਰਿੰਦਰ ਪੱਤੜ, ਰਣਧੀਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਪਰਮਿੰਦਰ ਕੌਰ, ਮੀਨਾਕਸ਼ੀ, ਹਰਜਿੰਦਰ ਸਿੰਘ, ਸਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ, ਪ੍ਰਿੰਸੀਪਲ ਰੇਨੂੰ ਅਰੋੜਾ ਸੁਲਤਾਨਪੁਰ ਲੋਧੀ, ਮੈਡਮ ਸੁਨੀਤਾ ਗੂਜਰਾਲ, ਸ਼ਬਨਮ ਘੁੰਮਣ, ਰਮਨ ਚਾਵਲਾ, ਸ਼ੀਲਾ ਸ਼ਰਮਾ ਸੀਮਾ, ਮਨਪ੍ਰੀਤ ਕੌਰ, ਰਮਨਦੀਪ ਕੌਰ, ਹੁਸਿਆਰ ਸਿੰਘ, ਵੈਸ਼ਨਵੀ, ਹਰਲੀਨ ਕੌਰ, ਅਮਰਦੀਪ ਕੌਰ, ਸਿਮਰਨਜੀਤ ਕੌਰ, ਸੰਦੀਪ ਕੌਰ, ਪਰਮਜੀਤ ਕੌਰ, ਦੀਪਿਕਾ, ਮਨਜੀਤ ਕੌਰ, ਪੂਜਾ ਜੌਲੀ, ਪੂਜਾ ਸ਼ਰਮਾ, ਜਸਵਿੰਦਰ ਕੌਰ, ਅਮਰ ਕੁਮਾਰ, ਸਵਿਤਾ ਸ਼ਰਮਾ, ਅਮਨਦੀਪ ਕੌਰ, ਆਦਿ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ ।

 

Previous articleऑपरेशन “रेल सुरक्षा”ऑपरेशन के तहत, रेलवे संपत्ति से जुड़े अपराध के खिलाफ कानूनी कार्रवाई की
Next articleਮਿੱਟੀ ਦੀ ਕੀਮਤ