(ਸਮਾਜ ਵੀਕਲੀ): ਪਿੰਡ ਜੱਖਲਾਂ ਵਿਖੇ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਵੱਲੋਂ ਤਿੰਨ ਰੋਜਾ ਗੁਰਮਤਿ ਸਮਾਗਮ ਕਰਵਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਭਾਈ ਚਮਕੌਰ ਸਿੰਘ,ਗੋਬਿੰਦ ਸਿੰਘ, ਅਮਰਜੀਤ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਫੋਕੇ ਵਹਿਮ ਭਰਮ ਅਤੇ ਪਖੰਡਤਾ ਖਿਲਾਫ਼ ਜਾਗਰੂਕ ਹੋਣ ਦੀ ਪ੍ਰੇਰਣਾ ਦਿੱਤੀ ਅਤੇ ਬਾਬਾ ਜੀਵਨ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਉੱਪਰ ਚਾਨਣਾ ਪਾਇਆ। ਇਸ ਮੌਕੇ ਕਿਸਾਨੀ ਸੰਘਰਸ਼ ਦੇ ਯੋਧੇ ਬਾਬਾ ਜਗਸੀਰ ਸਿੰਘ ਜੱਗੀ ‘ਪੰਧੇਰ’ ਜੀ ਦਾ ਵੀ ਵਿਸੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ।
ਸੁਸਾਇਟੀ ਵੱਲੋਂ ਕਰਵਾਏ ਗਏ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵਿੱਚੋਂ ਜੇਤੂ ਬੱਚਿਆਂ ਨੂੰ ਮੈਡਲ, ਟਰਾਫੀਆਂ, ਸਿਰੋਪਾਓ ਅਤੇ ਨਗਦ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਗਿਆ। ਦਸਤਾਰ ਸਜਾਉਣ ਮੁਕਾਬਲਿਆਂ ਦੀ ਜੱਜਮੈਂਟ ਭਾਈ ਕੁਲਜਿੰਦਰ ਸਿੰਘ ਜੀ ਘਨੌਰੀ ਕਲਾਂ ਅਤੇ ਭਾਈ ਗੁਰਚਰਨ ਸਿੰਘ ਜੀ ਕਿਲਾ ਰਾਏਪੁਰ ਨੇ ਕੀਤੀ। ਸਟੇਜ ਸੈਕਟਰੀ ਦੀ ਸੇਵਾ ਭਾਈ ਰਣਧੀਰ ਸਿੰਘ ਮੈਂਬਰ ਰਾਗੀ/ਗ੍ਰੰਥੀ ਸਭਾ ਸੰਗਰੂਰ ਵੱਲੋਂ ਨਿਭਾਈ ਗਈ। ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਜੱਖਲਾਂ ਵੱਲੋਂ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ ਗਿਆ।
ਸੁਸਾਇਟੀ ਦੇ ਸਰਪ੍ਰਸਤ ਰਾਜਿੰਦਰ ਸਿੰਘ ਜੀ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਇਸ ਵਾਰ ਦੀ ਤਰ੍ਹਾਂ ਹੀ ਹਰੇਕ ਸਾਲ ਕਰਵਾਇਆ ਜਾਇਆ ਕਰੇਗਾ। ਸੁਸਾਇਟੀ ਪ੍ਰਧਾਨ ਜਗਦੇਵ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਵਿਸੇਸ਼ ਧੰਨਵਾਦ ਕੀਤਾ। ਲੇਖਕ ਅਮਨ ਜੱਖਲਾਂ ਜੀ ਵੱਲੋਂ ਸਮਾਗਮ ਦੀ ਵਿਸੇਸ਼ ਤੌਰ ਤੇ ਸਲਾਘਾਂ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਕਮਲਪ੍ਰੀਤ ਸਿੰਘ, ਕਰਨਦੀਪ ਸਿੰਘ, ਜਸਪਾਲ ਸਿੰਘ, ਹਰਬੰਸ ਸਿੰਘ, ਲਛਮਣ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਜੈਬ ਸਿੰਘ ਪ੍ਰਧਾਨ ਸਿੱਧਸਰ ਕਮੇਟੀ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪ੍ਰੇਮ ਸਿੰਘ, ਪਰਦੀਪ ਸਿੰਘ, ਗੁਰਜੰਟ ਸਿੰਘ, ਨਿਰੰਗ ਸਿੰਘ ਆਦਿ ਹਾਜਰ ਸਨ। ਇਹ ਗੁਰਮਤਿ ਸਮਾਗਮ ਬੜੇ ਸੁਚੱਜੇ ਤਰੀਕੇ ਨਾਲ ਸਫਲਤਾਪੂਰਵਕ ਹੋਇਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly