ਪੰਜਵੀਂ ਕਲਾਸ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਬਬਲੀਨ ਕੌਰ ਸਾਈਕਲ ਨਾਲ ਸਨਮਾਨਿਤ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਰਕਾਰੀ ਐਲੀਮੈਂਟਰੀ ਸਕੂਲ ਅੱਲਾ ਦਿੱਤਾ (ਮਸੀਤਾਂ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸੈਸ਼ਨ 2022 – 23 ਵਿੱਚ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਵਿੱਚ ਪੰਜਵੀਂ ਕਲਾਸ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਬਬਲੀਨ ਕੌਰ ਨੂੰ ਗੁਲਜ਼ਾਰ ਸਿੰਘ ਨਾਰਵੇ ਵੱਲੋ ਸਾਈਕਲ ਅਤੇ ਦੂਸਰੇ ਤੀਸਰੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਦੂਸਰੀ ਜਮਾਤ ਤੱਕ ਵਿਦਿਆਰਥੀਆਂ ਨੂੰ ਪ੍ਰਧਾਨਗੀ ਮੰਡਲ ਵੱਲੋਂ ਸਕੂਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਵਿਦਿਆਰਥੀਆਂ ਦੁਆਰਾ ਪੇਸ਼ ਸਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਜਿਸ ਵਿੱਚ ਗੀਤ, ਸਕਿੰਟ, ਸੋਵੋ ਡਾਂਸ , ਕੋਰਿਓਗ੍ਰਾਫੀ, ਤੋਂ ਇਲਾਵਾ ਗਿੱਧੇ ਤੇ ਭੰਗੜੇ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੀਆਂ ਹੋਰ ਸਾਰੀਆਂ ਜਮਾਤਾਂ ਦੇ ਪਹਿਲੇ ਦੂਜੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਯਾਦ ਚਿੰਨ੍ਹ ਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਹਰਜਿੰਦਰ ਸਿੰਘ ਢੋਟ ਨੇ ਸਮਾਗਮ ਵਿੱਚ ਸ਼ਾਮਿਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਪਤਵੰਤਿਆਂ ਦੇ ਸਕੂਲ ਮੈਂਬਰਾਂ ਤੇ ਕਮੇਟੀ ਮੈਂਬਰਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਸ਼ੇਸ਼ ਤੌਰ ਤੇਪਹੁੰਚੇ ਪਿੰਡ ਅੱਲ੍ਹਾ ਦਿੱਤਾ ਦੇ ਸਰਪੰਚ ਮਨਦੀਪ ਸਿੰਘ ਵੱਲੋਂ ਸਕੂਲ ਪੜਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਮਹੁੱਈਆ ਕਰਵਾਈ ਗਈ ਅਤੇ ਸਕੂਲ ਦੇ ਵਿਕਾਸ ਕਾਰਜ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਤੇ ਐੱਸ ਐੱਮ ਸੀ ਦੇ ਚੇਅਰਮੈਨ ਦਲਜੀਤ ਸਿੰਘ,ਮੈਂਬਰ, ਭੁਪਿੰਦਰ ਸਿੰਘ , ਨੰਬਰਦਾਰ ਹਰਵੰਤ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ,ਡਾ ਸਵਰਨ ਸਿੰਘ ਖਾਲਸਾ,ਸੋਹਣ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਹਰਵਿੰਦਰ ਸਿੰਘ ਵਿਰਦੀ, ਤਸਵੀਰ ਕੌਰ, ਅਰਵਿੰਦਰ ਕੌਰ, ਸਕੂਲ ਪੜ੍ਹਦੇ ਵਿਦਿਆਰਥੀਆਂ ਦੇ ਮਾਪੇ, ਪਤਵੰਤੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly