ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ( ਲੜਕੀਆਂ ) ਵਿਖੇ ਕਰਵਾਈ ਗਈ ਸਾਲਾਨਾ ਸਪੋਰਟਸ ਮੀਟ

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ( ਲੜਕੀਆਂ ) ਫੱਤੂ ਢੀਂਗਾ ਵਿਖੇ ਕਰਵਾਈ ਗਈ ਸਾਲਾਨਾ ਸਪੋਰਟਸ ਮੀਟ ਦੇ ਦ੍ਰਿਸ਼

ਕਪੂਰਥਲਾ, ( ਕੌੜਾ)– ਮਨੁੱਖ ਦੇ ਸਰਵਪੱਖੀ ਵਿਕਾਸ ਲਈ ਸਰੀਰਕ ਅਤੇ ਮਾਨਸਿਕ ਪੱਖੋਂ ਦਰੁਸਤ ਹੋਣਾ ਬਹੁਤ ਜ਼ਰੂਰੀ ਹੈ , ਇਸ ਮੰਤਵ ਦੀ ਪ੍ਰਾਪਤੀ ਲਈ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ । ਲੜਕੀਆਂ ਲਈ ਵੱਖ-ਵੱਖ ਖੇਡਾਂ ਰੱਸਾਕਸੀ , ਟ੍ਰਿਪਲ ਜੰਪ, ਲੰਬੀ ਛਾਲ , ਰਿਲੇਅ ਦੌੜ, 100ਮੀਟਰ ਦੌੜ, 200ਮੀਟਰ ਦੌੜ, ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਮਨੋਰੰਜਕ ਖੇਡਾਂ , ਥਰੀ ਲੇਗਜ਼ ਦੌੜ ਅਤੇ ਨਿੰਬੂ- ਚਮਚ ਦੌੜ ਆਦਿ ਖੇਡਾਂ ਵੀ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਉਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ । ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡੀ ਪੀ ਹਰਪਾਲ ਸਿੰਘ ਦੀ ਦੇਖ ਰੇਖ ਹੇਠ ਵਿਦਿਆਰਥਣਾਂ ਨੇ ਸਾਲਾਨਾ ਸਪੋਰਟਸ ਮੀਟ ਦੌਰਾਨ ਆਪਣਾ ਦਮਖਮ ਦਿਖਾਇਆ । ਇਸ ਮੌਕੇ ਬੀ ਏ, ਬੀ ਕਾਮ ਅਤੇ ਬੀ ਸੀ ਏ ਦੇ ਇੰਟਰ ਕਲਾਸ ਮੁਕਾਬਲੇ ਕਰਵਾਏ ਗਏ ਜਿਹਨਾਂ ਵਿੱਚ ਵਿਦਿਆਰਥਣਾਂ ਨੇ ਸਕਾਰਾਤਮਕ ਢੰਗ ਨਾਲ ਆਪਣਾ ਵਧੀਆ ਪ੍ਰਦਰਸ਼ਨ ਕੀਤਾ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿਲਾਂ ਨੂੰ ਦਿਲਾਂ ਦੇ ਰਾਹ.
Next articleਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ਼ ‘ਪਰੀਖਿਆ ਤੇ ਚਰਚਾ’ ਤਹਿਤ ਸਿੱਧੀ ਗੱਲਬਾਤ ਕਰਨਗੇ- ਪ੍ਰਿੰਸੀਪਲ ਸ਼ਰਮਾ