ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਅੱਜ ਐਂਟੀ ਕੁਰੱਪਸ਼ਨ ਸੁਸਾਇਟੀ ਦਾ ਇੱਕ ਵਫ਼ਦ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਸ੍ਰੀ ਪਵਨ ਕੁਮਾਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਨਵਾਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਸੰਦੀਪ ਸ਼ਰਮਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸਮੇਂ-ਸਮੇਂ ‘ਤੇ ਰਾਮ ਕਲੋਨੀ ਕੈਂਪ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਜਾਂਦਾ ਹੈ ਅਤੇ ਉਥੇ ਰਹਿੰਦੇ ਲੋਕਾਂ ਨੂੰ ਫਲ, ਮਠਿਆਈਆਂ ਆਦਿ ਵੰਡੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਉਥੇ ਰਹਿਣ ਵਾਲੇ ਦੋ ਵਿਅਕਤੀਆਂ ਵਿਸ਼ਨਦਾਸ ਅਤੇ ਜਗਦੀਸ਼ ਚੰਦਰ ਦੀ ਨਜ਼ਰ ਠੀਕ ਨਹੀਂ ਹੈ। ਇਸ ਸਬੰਧੀ ਉਨ੍ਹਾਂ ਸਿਵਲ ਸਰਜਨ ਨਾਲ ਮੈਡੀਕਲ ਕੈਂਪ ਲਗਾਉਣ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਸਿਵਲ ਸਰਜਨ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਉਨ੍ਹਾਂ ਦੀ ਇੱਕ ਟੀਮ ਬਿਰਧ ਆਸ਼ਰਮ ਦਾ ਦੌਰਾ ਕਰੇਗੀ। ਸਿਵਲ ਸਰਜਨ ਹੁਸ਼ਿਆਰਪੁਰ ਨੇ ਐਂਟੀ ਕੁਰੱਪਸ਼ਨ ਸੋਸਾਇਟੀ ਨਾਲ ਮਿਲ ਕੇ ਸਾਰੀ ਮੈਡੀਕਲ ਟੀਮ ਨੂੰ ਬਿਰਧ ਆਸ਼ਰਮ ਵਿੱਚ ਭੇਜਿਆ ਅਤੇ ਸਾਰੇ ਬਜ਼ੁਰਗਾਂ ਦਾ ਚੈਕਅੱਪ ਕੀਤਾ। ਖਾਸ ਕਰਕੇ ਜਿਨ੍ਹਾਂ ਦੀਆਂ ਅੱਖਾਂ ਠੀਕ ਨਹੀਂ ਸਨ, ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਟੈਸਟਾਂ ਅਤੇ ਸਰਜਰੀ ਦਾ ਵਿਸ਼ੇਸ਼ ਭਰੋਸਾ ਦਿੱਤਾ ਗਿਆ। ਐਂਟੀ ਕੁਰੱਪਸ਼ਨ ਸੋਸਾਇਟੀ ਦੇ ਸਮੂਹ ਮੈਂਬਰਾਂ ਨੇ ਵਿਸ਼ੇਸ਼ ਤੌਰ ‘ਤੇ ਸਿਵਲ ਸਰਜਨ ਪਵਨ ਕੁਮਾਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਕਿਉਂਕਿ ਉਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਹੀ ਬਜ਼ੁਰਗਾਂ ਨੂੰ ਇਹ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਇਸ ਮੌਕੇ ਮਹੇਸ਼ ਕਪੂਰ ਵਾਈਸ ਚੇਅਰਮੈਨ, ਸੁਦਰਸ਼ਨ ਸਿੰਘ ਬੇਦੀ ਜਨਰਲ ਸਕੱਤਰ, ਅਤਿੰਦਰ ਕੁਮਾਰ ਡਾਇਰੈਕਟਰ , ਨਵੀਨ ਮੈਂਗੀ ਡਾਇਰੈਕਟਰ ਅਤੇ ਜਤਿੰਦਰ ਸ਼ਰਮਾ ਡਾਇਰੈਕਟਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly