HOME ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ”...

ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ” – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

1
 ਰਾਸ਼ਟਰੀ ਡੇੰਗੂ ਦਿਵਸ ਦੇ ਸੰਦਰਭ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ
• ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਰਾਸ਼ਟਰੀ ਡੇੰਗੂ ਦਿਵਸ ਮਨਾਇਆ
• ਡੇੰਗੂ ਲਾਰਵਾ ਖ਼ਤਮ ਕਰਨ ਲਈ ਘਰ-ਘਰ ਸਫਾਈ ਅਤੇ ਸੁਚੇਤਨਾ ਦਾ ਦਿੱਤਾ ਸੰਦੇਸ਼
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ):- ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸ਼ਨਿੱਚਰਵਾਰ ਨੂੰ ਰਾਸ਼ਟਰੀ ਡੇੰਗੂ ਦਿਵਸ ਮਨਾਇਆ ਗਿਆ। ਇਸ ਮੌਕੇ ਹਸਪਤਾਲ ਵਿੱਚ ਆਏ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਡੇੰਗੂ ਬਿਮਾਰੀ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਹ ਦਿਨ ਮਨਾਉਣ ਦਾ ਮਕਸਦ ਹਰ ਘਰ ਤੱਕ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਡੇੰਗੂ ਤੋਂ ਬਚਾਅ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਡੇੰਗੂ ਸਿਰਫ਼ ਇੱਕ ਬਿਮਾਰੀ ਨਹੀਂ, ਸਗੋਂ ਲਾਪ੍ਰਵਾਹੀ ਨਾਲ ਪੈਦਾ ਹੋਣ ਵਾਲਾ ਖ਼ਤਰਾ ਹੈ, ਜਿਸ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇੰਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਵਾਇਰਲ ਬਿਮਾਰੀ ਹੈ ਅਤੇ ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰੇ ਤੇ ਸ਼ਾਮ ਵੇਲੇ ਜ਼ਿਆਦਾ ਐਕਟਿਵ ਹੁੰਦਾ ਹੈ, ਇਸ ਲਈ ਸਵੇਰੇ ਤੇ ਸ਼ਾਮ ਵੇਲੇ ਮੱਛਰਾਂ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ, ਉਲਟੀਆਂ, ਕਮਜ਼ੋਰੀ ਅਤੇ ਚਮੜੀ ’ਤੇ ਲਾਲ ਧੱਬੇ ਡੇੰਗੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਬਿਨਾਂ ਡਾਕਟਰੀ ਸਲਾਹ ਦੇ ਦਵਾਈ ਨਹੀਂ ਲੈਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਡੇੰਗੂ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ। ਡਾ. ਸਤਵਿੰਦਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫਾਈ ਰੱਖਣੀ ਹੀ ਡੇੰਗੂ ਰੋਕਥਾਮ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜ ਟਰੇ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਖਾਲੀ ਅਤੇ ਸਾਫ਼ ਕੀਤਾ ਜਾਵੇ, ਤਾਂ ਜੋ ਡੇੰਗੂ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਇਸ ਮੌਕੇ ਮੈਡੀਕਲ ਅਫਸਰ ਡਾ ਹਰਕੇਸ਼ ਕੁਮਾਰ, ਐੱਲ ਐੱਚ ਵੀ ਗਗਨਦੀਪ ਕੌਰ, ਏ.ਐੱਨ.ਐੱਮ ਸੁਰੇਖਾ ਰਾਣੀ, ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleINDIA ECONOMIC AND SOCIAL JUSTICE REPORT – 2025
Next articleਆਮ ਆਦਮੀ ਦੀ ਜੇਬ ‘ਤੇ ਫਿਰ ਭਾਰ ਪਵੇਗਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 10 ਰੁਪਏ ਤੱਕ ਮਹਿੰਗੀਆਂ ਹੋਣਗੀਆਂ; ਇਸ ਵੱਡੀ ਵਜ੍ਹਾ ਦਾ ਖੁਲਾਸਾ ਹੋਇਆ ਹੈ।