ਡੇੰਗੂ ਵਿਰੋਧੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੈਗਾ ਮੁਹਿੰਮ ਤਹਿਤ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਮੰਤਰੀ ਪੰਜਾਬ ਮਾਨਯੋਗ ਡਾ ਬਲਵੀਰ ਸਿੰਘ ਜੀ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਅਤੇ ਜਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇੰਗੂ ਵਿਰੋਧੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੈਗਾ ਮੁਹਿੰਮ ਤਹਿਤ ਅੱਜ ਜਿਲੇ ਡਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਵਿੱਚ ਐਂਟੀ ਲਾਰਵਾ ਟੀਮਾਂ, ਬਰੀਡਿੰਗ ਚੈੱਕਰਾਂ ਤੋਂ ਇਲਾਵਾ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ ਅਤੇ ਜਿਨਾਂ ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ ਉਹਨਾਂ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਨਰਸਿੰਗ ਵਿਦਿਆਰਥੀਆਂ ਵੱਲੋਂ ਵੱਖ ਵੱਖ ਸਰਵੇ ਟੀਮਾਂ ਦੇ ਨਾਲ ਜਾ ਕੇ ਡੇਂਗੂ ਦੀ ਰੋਕਥਾਮ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਸ਼ਹਿਰ ਹੁਸ਼ਿਆਰਪੁਰ ਵਿੱਚ 10 ਐਂਟੀ ਲਾਰਵਾ ਟੀਮਾਂ ਵੱਲੋਂ ਅਤੇ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਗਤੀਵਿਧੀਆ ਕੀਤੀਆਂ ਗਈਆਂ। ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਵੱਖ-ਵੱਖ ਕੰਟੇਨਰਾਂ ‘ਚੋਂ ਪਾਣੀ ਕੱਢ ਕੇ ਮੱਛਰਾਂ ਦੇ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ। ਲਾਰਵੀਸਾਈਡ ਸਪਰੇਅ ਅਤੇ ਮੱਛਰਾਂ ਦੇ ਲਾਰਵੇ ਨੂੰ ਰੋਕਣ ਲਈ ਸਿਹਤ ਸਿੱਖਿਆ ਅਤੇ ਹੋਰ ਉਪਾਅ ਕੀਤੇ ਗਏ। ਟੀਮਾਂ ਵੱਲੋਂ ਸਕੂਲਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੱਛਰਾਂ ਦਾ ਲਾਰਵਾ ਵੀ ਦਿਖਾਇਆ ਗਿਆ। ਸਰਵੇ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿਉਂਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਬਹੁਤ ਜਰੂਰੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਖੇਡ ਤਰੀਕੇ ਨਾਲ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਬਣਾਏ ਜਾ ਰਹੇ ਹਨ ਸਕੂਲ ਆਫ਼ ਹੈਪੀਨੈਸ – ਬ੍ਰਹਮ ਸ਼ੰਕਰ ਜਿੰਪਾ
Next articleਵਾਲੀਬਾਲ ਵਿੱਚ ਜੱਦੀ ਸ਼ਹਿਰ ਦਾ ਨਾਂ ਰੌਸ਼ਨ ਕਰਨ ਵਾਲੀ ਮੀਨਾਕਸ਼ੀ ਸੋਨੀ ਦਾ ਸਨਮਾਨ ਕੀਤਾ