ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦਾ ਯੂਥ ਸਿਟੀਜ਼ਨ ਕੌਂਸਲ ਪੰਜਾਬ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਯੂਥ ਸਿਟੀਜ਼ਨ ਕੌਂਸਲ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਪੰਕਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਸਭਾ ਦੇ ਸੂਬਾ ਪ੍ਰਧਾਨ ਡਾ: ਰਮਨ ਘਈ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵਿਦੇਸ਼ੀ ਤਾਕਤਾਂ ਦੀ ਸ਼ਹਿ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ‘ਤੇ ਕਾਤਲਾਨਾ ਹਮਲਾ ਪੰਜਾਬ ਦੇ ਮਾਹੌਲ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ, ਜਿਸ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਬੜੀ ਬਹਾਦਰੀ ਨਾਲ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਲੋਕ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਦੇ ਵੱਡੇ ਦੁਸ਼ਮਣ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਲੋਕਾਂ ਦੀ ਸ਼ਨਾਖਤ ਕਰਕੇ ਇਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਰੋਕੇ ਅਤੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਿਆ ਜਾਵੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਕਿ ਸਰਕਾਰ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰੇ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਦੋਸ਼ੀ ਦੇ ਕਿਹੜੇ ਲੋਕਾਂ ਅਤੇ ਸੰਸਥਾਵਾਂ ਨਾਲ ਸਬੰਧ ਹਨ ਅਤੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇ। ਇਸ ਮੌਕੇ ਕੌਂਸਲ ਦੇ ਜ਼ਿਲ੍ਹਾ ਪ੍ਰਧਾਨ ਡਾ: ਪੰਕਜ ਸ਼ਰਮਾ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਮੌਕੇ ਮਨੋਜ ਸ਼ਰਮਾ, ਮੋਹਿਤ ਸੰਧੂ, ਜਸਵੀਰ ਸਿੰਘ, ਬਲਜਿੰਦਰ ਸਿੰਘ, ਵਿੱਕੀ ਵਰਮਾ, ਕਪਿਲ ਅਗਰਵਾਲ, ਨਰਿੰਦਰ ਸਿੰਘ, ਦਿਲਵਾਲ ਸਿੰਘ ਪੱਗਾ, ਦਲਜੀਤ ਸਿੰਘ, ਮਯੰਕ ਸ਼ਰਮਾ, ਜਸਵਿੰਦਰ ਸਿੰਘ, ਗਰਵਦੀਪ ਸਿੰਘ, ਵਰੁਣ ਕਤਿਆਲ, ਰਾਜੀਵ ਸ਼ਰਮਾ, ਟਿੰਕੂ ਬੱਗਾ, ਸ. ਲਵ ਕੁਮਾਰ, ਧੀਰਜ ਐਰੀ, ਬੌਬੀ ਕੁਮਾਰ, ਕਰਨ ਆਦਿ ਹਾਜ਼ਰ ਸਨ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly