ਗਵਾਲੀਅਰ (ਸਮਾਜ ਵੀਕਲੀ): ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਹੋਣ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਪ੍ਰਤੀਕਿਰਿਆ ਉਤੇ ਸਵਾਲ ਉਠਾਇਆ ਹੈ। ਉਨ੍ਹਾਂ ਇਸ ਮੁੱਦੇ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ‘ਚੁੱਪ’ ਉਤੇ ਵੀ ਸਵਾਲ ਉਠਾਇਆ ਹੈ। ਠਾਕੁਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਦੀ ਸੁਰੱਖਿਆ ਲਈ ਰਾਜ ਜ਼ਿੰਮੇਵਾਰ ਹੁੰਦੇ ਹਨ। ਪੰਜਾਬ ਵਿਚ ਜੋ ਵੀ ਹੋਇਆ ਹੈ ਪੂਰਾ ਮੁਲਕ ਉਸ ਉਤੇ ਚਿੰਤਾ ਜਤਾ ਰਿਹਾ ਹੈ।’
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਠਾਕੁਰ ਨੇ ਕਿਹਾ ਕਿ ਕਾਨੂੰਨ ਮੁਤਾਬਕ ਢੁੱਕਵੀਂ ਕਾਰਵਾਈ ਹੋਵੇਗੀ ਕਿਉਂਕਿ ਮਾਮਲਾ ਹੁਣ ਸੁਪਰੀਮ ਕੋਰਟ ਅੱਗੇ ਹੈ। ਠਾਕੁਰ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ, ਸੂਬਾ ਕਾਂਗਰਸ ਪ੍ਰਧਾਨ ਤੇ ਹੋਰਨਾਂ ਆਗੂਆਂ ਨੇ ਇਸ ਮੁੱਦੇ ਉਤੇ ਟਿੱਪਣੀਆਂ ਕੀਤੀਆਂ ਹਨ, ਨਿਰਾਸ਼ ਕਰਨ ਵਾਲੀਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਕੀ ਸੋਚਦੇ ਹਨ ਤੇ ਪ੍ਰਧਾਨ ਮੰਤਰੀ ਬਾਰੇ ਕੀ ਬੋਲਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly