ਅਕਾਲੀ ਦਲ ਛੱਡ ਕੇ ਜਾਰਜਪੁਰ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਕਪੂਰਥਲਾ / ਸੁਲਤਾਨਪੁਰ ਲੋਧੀ  (ਸਮਾਜ ਵੀਕਲੀ) ( ਕੌੜਾ ) –  ਪਿੰਡ ਜਾਰਜਪੁਰ ਦੇ 1 ਦਰਜ਼ਨ ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਦਾਂ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਦੀ ਅਗਵਾਈ ’ਚ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦਿਆਂ ਸੱਜਣ ਸਿੰਘ ਚੀਮਾ ਅਰਜੁਨਾ ਐਵਾਰਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਸੂਬਾ ਪੱਧਰ ’ਤੇ ਯਤਨ ਅਰੰਭੇ ਜਾ ਚੁੱਕੇ ਹਨ ਅਤੇ ਜਿੰਨ੍ਹਾਂ ਦੇ ਸਾਰਥਿਕ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਚੰਗੇ ਮਹੌਲ ਨੂੰ ਦੇਖਦੇ ਹੋਏ ਸਾਫ ਸੁਥਰੀ ਰਾਜਨੀਤੀ ਦੀ ਤਵੱਕੋਂ ਰੱਖਣ ਵਾਲੇ ਹਲਕੇ ਦੇ ਲੋਕਾਂ ਨੇ ਆਪ ਮੁਹਾਰੇ ਮੋੜਾ ਕੱਟ ਲਿਆ ਹੈ ਅਤੇ ਲੋਕ ਧੜਾਧੜ ਪਾਰਟੀ ਨਾਲ ਜੁੜਨ ਨੂੰ ਉਤਾਵਲੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸਿਰਫ ਸਾਫ ਸੁਥਰੀ ਛਵੀ ਵਾਲੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਜੋ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾ ਸਕਣ। ਇਸ ਮੌਕੇ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋਣ ਵਾਲੇ ਕਪਤਾਨ ਸਿੰਘ, ਸਤਵਿੰਦਰ ਸਿੰਘ, ਦਲੀਪ ਸਿੰਘ, ਗੁਰਦੇਵ ਸਿੰਘ, ਰੁਪਿੰਦਰ ਸਿੰਘ, ਹਰਨੇਕ ਸਿੰਘ, ਹਰਬੰਸ ਸਿੰਘ, ਪਵਨਦੀਪ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ, ਜਸਜੀਤ ਸਿੰਘ ਦੇਸੀ, ਪਵਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ ਤੇ ਅਮਰਜੀਤ ਸਿੰਘ ਨੂੰ ਸੱਜਣ ਸਿੰਘ ਚੀਮਾ ਨੇ ਪਾਰਟੀ ਦੇ ਨਿਸ਼ਾਨ ਵਾਲੇ ਪਰਨੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਚਰਨ ਸਿੰਘ ਬਿੱਟੂ, ਮੇਜਰ ਸਿੰਘ, ਰਜਿੰਦਰ ਸਿੰਘ ਜੈਨਪੁਰ, ਪਰਵਿੰਦਰ ਸਿੰਘ ਸੋਨੂੰ, ਸੁਖਵਿੰਦਰ ਸਿੰਘ ਸੋਢੀ, ਲਵਪ੍ਰੀਤ ਸਿੰਘ ਡਡਵਿੰਡੀ, ਜਸਪਾਲ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਸਵ ਸ ਜਗਤਾਰ ਸਿੰਘ ਫੌਜੀ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ।
Next articleਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ