ਕਾਂਗਰਸੀ ਵਰਕਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ

ਨਵੀਂ ਦਿੱਲੀ (ਸਮਾਜ ਵੀਕਲੀ):ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਂਧਰਾ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈਆਂ ਲੋਕਾਂ ਦੀਆਂ ਮੌਤਾਂ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਹੈ। ਰਿਪੋਰਟਾਂ ਮੁਤਾਬਕ ਆਂਧਰਾ ਪ੍ਰਦੇਸ਼ ਵਿੱਚ ਬਾਰਿਸ਼ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਹੁਣ ਤੱਕ 25 ਜਣਿਆਂ ਦੀ ਮੌਤ ਹੋ ਚੁੱਕੀ ਹੈ ਤੇ 17 ਹੋਰ ਲਾਪਤਾ ਹਨ। ਰਾਹੁਲ ਨੇ ਟਵੀਟ ਕੀਤਾ, ‘‘ਹੜ੍ਹਾਂ ਕਾਰਨ ਆਂਧਰਾ ਪ੍ਰਦੇਸ਼ ’ਚ ਬਹੁਤ ਨੁਕਸਾਨ ਹੋਇਆ ਹੈ। ਮੇਰੀ ਹਮਦਰਦੀ ਉਨ੍ਹਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਲਈ ਕੇਜਰੀਵਾਲ ਅੱਜ ਪਹੁੰਚਣਗੇ ਮੋਗਾ
Next articleਪ੍ਰਧਾਨ ਮੰਤਰੀ ’ਤੇ ਯਕੀਨ ਕਰਨ ਲਈ ਤਿਆਰ ਨਹੀਂ ਲੋਕ: ਰਾਹੁਲ ਗਾਂਧੀ