ਨਵੀਂ ਦਿੱਲੀ (ਸਮਾਜ ਵੀਕਲੀ): ਪੈਗਾਸਸ ਜਾਸੂਸੀ ਮਾਮਲੇ ਵਿੱਚ ਪੰਜ ਸੌ ਤੋਂ ਵੱਧ ਵਿਅਕਤੀਆਂ ਅਤੇ ਸਮੂਹਾਂ ਨੇ ਭਾਰਤ ਦੇ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੂੰ ਪੱਤਰ ਲਿਖਕੇ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਲਈ ਕਿਹਾ ਹੈ। ਉਨ੍ਹਾਂ ਭਾਰਤ ਵਿੱਚ ਇਜ਼ਰਾਇਲੀ ਫਰਮ ਐੱਨਐੱਸਓ ਦੇ ਪੈਗਾਸਸ ਸਪਾਈਵੇਅਰ ਦੀ ਖਰੀਦ, ਤਬਾਦਲੇ ਤੇ ਵਰਤੋਂ ’ਤੇ ਰੋਕ ਲਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਮਹਿਲਾ ਵਿਦਿਆਰਥੀਆਂ, ਅਕਾਦਮੀਸ਼ੀਅਨਾਂ, ਪੱਤਰਕਾਰਾਂ, ਮਨੁੱਖੀ ਅਧਿਕਾਰ ਕਾਰਕੁਨਾਂ, ਵਕੀਲਾਂ ਤੇ ਜਿਣਸੀ ਸ਼ੋਸ਼ਣ ਦੇ ਪੀੜਤਾਂ ਦੀ ਜਾਸੂਸੀ ਲਈ ਇਸ ਸਪਾਈਵੇਅਰ ਦੀ ਵਰਤੋਂ ਸਬੰਧੀ ਨਸ਼ਰ ਮੀਡੀਆ ਰਿਪੋਰਟਾਂ ’ਤੇ ਹੈਰਾਨੀ ਦਾ ਪ੍ਰਗਟਾਵਾ ਕੀਤਾ ਹੈ।
ਇਸ ਤੋਂ ਇਲਾਵਾ, ਇਸ ਪੱਤਰ ’ਤੇ ਹਸਤਾਖ਼ਰ ਕਰਨ ਵਾਲਿਆਂ ਨੇ ਸੁਪਰੀਮ ਕੋਰਟ ਨੂੰ ਜਿਣਸੀ ਸ਼ੋਸ਼ਣ ਬਾਰੇ ਲਿੰਗ-ਨਿਰਪੱਖ ਨੀਤੀ, ਅੰਕੜਿਆਂ (ਡਾਟਾ) ਤੇ ਨਿੱਜਤਾ ਦੀ ਰਾਖੀ ਯਕੀਨੀ ਬਣਾਏ ਜਾਣ ਦੀ ਅਪੀਲ ਕੀਤੀ ਹੈ। ਇਸ ਪੱਤਰ ’ਤੇ ਕਈ ਕਾਰਕੁਨਾਂ ਵੱਲੋਂ ਦਸਤਖ਼ਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅਰੁਣਾ ਰਾਏ, ਅੰਜਲੀ ਭਾਰਦਵਾਜ, ਹਰਸ਼ ਮੰਡੇਰ, ਵਿਦਿਆਰਥੀਆਂ ਅਤੇ ਮਸ਼ਹੂਰ ਵਕੀਲਾਂ ਜਿਵੇਂ ਵਰਿੰਦਾ ਗਰੋਵਰ ਤੇ ਝੂਮਾ ਸੇਨ ਸਮੇਤ ਹੋਰ ਕਈਆਂ ਦੇ ਨਾਂ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly