ਬਠਿੰਡਾ ਜ਼ਿਲ੍ਹੇ ਦੇ 621 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ*

ਬਠਿੰਡਾ, 28 ਜੁਲਾਈ ( ਸਮਾਜ ਵੀਕਲੀ )  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਵਿਸ਼ੇਸ਼ ਉਪਰਾਲੇ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਦੇ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਗਈਆਂ। ਜਿਸ ਤਹਿਤ ਅੱਜ ਬਠਿੰਡਾ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਭੁਪਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮਹਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 621 ਕੱਚੇ ਅਧਿਆਪਕਾਂ (ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ., ਐਸ.ਟੀ.ਆਰ., ਏ.ਆਈ.ਈ., ਅਤੇ ਆਈ.ਈ.ਵੀ. ਵਲੰਟੀਅਰਾਂ) ਨੂੰ ਨਿਯੁਕਤੀ ਪੱਤਰ ਵੰਡੇ ਗਏ।
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ ਸ਼ਾਨਦਾਰ ਸਮਾਗਮਾਂ ਵਿੱਚ ਹਲਕਾ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਆਦਰਸ਼ ਸਕੂਲ ਕੈਨਾਲ ਕਲੋਨੀ ਬਠਿੰਡਾ ਅਤੇ ਬੀਬੀ ਬੇਅੰਤ ਕੌਰ ਧਰਮ ਪਤਨੀ ਮਾਸਟਰ ਜਗਸੀਰ ਸਿੰਘ ਵਿਧਾਇਕ ਹਲਕਾ ਭੁੱਚੋ ਮੰਡੀ ਵੱਲੋਂ ਸਰਕਾਰੀ ਪ੍ਰਾਇਮਰੀ ਫੁਲੀ ਏ.ਸੀ. ਸਮਾਰਟ ਸਕੂਲ ਨਥਾਣਾ ਲੜਕੇ ਵਿਖੇ ਸ਼ਿਰਕਤ ਕੀਤੀ ਗਈ। ਉਨ੍ਹਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਮਠਿਆਈਆਂ ਨਾਲ਼ ਮੂੰਹ ਮਿੱਠੇ ਕਰਵਾਏ ਗਏ। ਇਹਨਾਂ ਸ਼ਾਨਦਾਰ ਸਮਾਗਮਾਂ ਵਿੱਚ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਜੀਦਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸਿੱਧੂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਰਪੂਰ ਸਿੰਘ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀਆਂ, ਪੰਚਾਇਤਾਂ ਅਤੇ ਨਿਯੁਕਤੀ ਪੱਤਰ ਲੈਣ ਵਾਲੇ ਕੱਚੇ ਅਧਿਆਪਕਾਂ ਦੇ ਪਰਿਵਾਰ ਵੀ ਸ਼ਾਮਿਲ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਦੀ ‘ਧੀ ਰਾਣੀ’ ਤੇ ‘ਨੂੰਹ ਰਾਣੀ’ ਦੇ ਅਧਿਆਪਕ ਵਜੋਂ ਪੱਕੇ ਹੋਣ ‘ਤੇ ‘ਭਲੂਰ’ ਵਾਸੀਆਂ ਨੂੰ ਚੜ੍ਹਿਆ ਚਾਅ
Next articleਸਰਕਾਰੀ ਐਲੀਮੈਂਟਰੀ ਸਕੂਲ ਛੰਨਾ ਸ਼ੇਰ ਸਿੰਘ ਵਿਖੇ ਸਹਿਯੋਗੀ ਅਧਿਆਪਕਾ  ਨੀਲਮ ਕੁਮਾਰੀ  ਨੂੰ ਨਿਯੁਕਤੀ ਪੱਤਰ ਦਿੱਤਾ