ਨੋਟੀਫਾਈਡ ਏਰੀਆ ‘ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈਲ ਤੇ ਸਬਮਰਸੀਬਲ ਪੰਪ ਲਗਾਉਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਐਨ.ਓ.ਸੀ. ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ.ਓ.ਸੀ ਲਈ ਉਨਾਂ ਦੇ ਦਫ਼ਤਰ ਵਿਚ ਅਪਲਾਈ ਕਰਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 31 ਮਾਰਚ, 2025 ਤੱਕ ਲਾਗੂ ਰਹੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਸੰਤ ਪੰਚਮੀ ‘ਤੇ ਨਵੀਂ ਗਰਾਊਂਡ ਮਿਲਣ ਦੀ ਖੁਸ਼ੀ ਵਿਚ ਡੇਲੀ ਮੌਰਨਿੰਗ ਫੁੱਟਬਾਲ ਕਲੱਬ ਨੇ ਕਰਵਾਇਆ ਫੁੱਟਬਾਲ ਮੈਚ
Next articleਬਸੰਤ ਰੁੱਤ ਕਵੀ ਦਰਬਾਰ ਕੀਤਾ ਗਿਆ