ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਐੱਸ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਪ੍ਰੋਗਰਾਮ ਮੁਤਾਬਕ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅਮਲ 25 ਤੋਂ ਸ਼ੁਰੂ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਜਦਕਿ ਵੋਟਾਂ ਦੀ ਗਿਣਤੀ ਪਹਿਲਾਂ ਵਾਲੇ ਪ੍ਰੋਗਰਾਮ ਮੁਤਾਬਕ 10 ਮਾਰਚ ਨੂੰ ਹੋਵੇਗੀ।
ਸੋਸ਼ਲ ਮੀਡੀਆ ਪ੍ਰਚਾਰ ਸਮੱਗਰੀ ਦੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮਸੀਐਮਸੀ) ਤੋਂ ਪ੍ਰੀ-ਸਰਟੀਫਿਕੇਸ਼ਨ ਦੀ ਲੋੜ ਬਾਰੇ ਪੁੱਛਣ ’ਤੇ ਡਾ. ਰਾਜੂ ਨੇ ਕਿਹਾ ਕਿ ਸੋਸ਼ਲ ਮੀਡੀਆ ਆਮ ਮੀਡੀਆ ਤੋਂ ਵੱਖਰਾ ਨਹੀਂ ਹੈ ਅਤੇ ਕਿਸੇ ਵੀ ਸਿਆਸੀ ਮੁਹਿੰਮ ਨੂੰ ਸੋਸ਼ਲ ਮੀਡੀਆ ’ਤੇ ਚਲਾਉਣ ਲਈ ਇਹੀ ਨਿਯਮ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਤੋਂ ਸੀਏਪੀਐਫ ਦੀਆਂ 1050 ਕੰਪਨੀਆਂ ਦੀ ਮੰਗ ਕੀਤੀ ਗਈ ਹੈ ਜਦੋਂਕਿ 50 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਐਨਫੋਰਸਮੈਂਟ ਟੀਮਾਂ ਨੇ 16 ਜਨਵਰੀ ਤੱਕ 42.94 ਕਰੋੜ ਰੁਪਏ ਦਾ ਸਾਮਾਨ ਜ਼ਬਤ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly