*ਸਲੰਸਰ ਮੋਡੀਫਾਈ ਕਰਕੇ ਬੁਲੈਟ ਚਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਸੁਖਵਿੰਦਰ ਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ*
ਜਲੰਧਰ, ਫਿਲੌਰ,ਅੱਪਰਾ (ਜੱਸੀ) (ਸਮਾਜ ਵੀਕਲੀ)– ਅੱਜ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਏ, ਐਸ, ਆਈ ਸੁਖਵਿੰਦਰਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ ਨੇ ਕਿਹਾ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਦਿੱਤਾ ਹੈ ਕਿ ਜੇਕਰ ਕੋਈ ਵੀ ਚਾਲਕ ਬੁਲੇਟ ਮੋਟਰਸਾਈਕਲ ਦੇ ਸਲੰਸਰ ਨੂੰ ਮੋਡੀਫਾਈ ਕਰਕੇ ਆਵਾਜ ਪ੍ਰਦੂਸ਼ਣ ਪੈਦਾ ਕਰਦਾ ਹੈ ਤਾਂ ਉਸਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਸਮੂਹ ਦੁਕਾਨਦਾਰ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਾਂ ਦੇ ਬਾਹਰ ਸਮਾਨ, ਬੋਰਡ ਆਦਿ ਨਾ ਰੱਖਣ ਤਾਂ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਹਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਹਰ ਸਮੱਸਿਆ ਨੂੰ ਹੱਲ ਕਰਨ ਲਈ ਆਮ ਲੋਕਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਉਨਾਂ ਆਸ ਪ੍ਰਗਟਾਈ ਕਿ ਇਲਾਕਾ ਵਾਸੀ ਵੀ ਪੁਲਿਸ ਪ੍ਰਸ਼ਾਸ਼ਨ ਨੂੰ ਆਪਣਾ ਸਹਿਯੋਗ ਦੇਣਗੇ ਤਾਂ ਕਿ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly