ਅਸਤੀਫ਼ੇ ਬਾਅਦ ਬੋਲੇ ਏਪੀਐਸ ਦਿਓਲ; ਸਰਕਾਰ ਅਤੇ ਏਜੀ ਦਫ਼ਤਰ ਦੇ ਕੰਮ ਵਿੱਚ ਅੜਿੱਕਾ ਪਾਉਂਦੇ ਹਨ ਸਿੱਧੂ

ਚੰਡੀਗੜ੍ਹ (ਸਮਾਜ ਵੀਕਲੀ):   ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਸਰਕਾਰ ਅਤੇ ਏਜੀ ਦਫ਼ਤਰ ਦੇ ਕੰਮ ਵਿੱਚ ਅੜਿੱਕੇ ਪਾਉਂਦੇ ਹਨ। ਏਜੀ ਦੇ ਲੈਟਰ ਪੈਡ ’ਤੇ ਜਾਰੀ ਪ੍ਰੈਸ ਬਿਆਨ ਵਿੱਚ ਦਿਓਲ

ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸਿੱਧੂ ਦੇ ਬਿਆਨਾਂ ਨੇ ਸੂਬਾ ਸਰਕਾਰ ਦੇ ਡਰੱਗਜ਼ ਅਤੇ ਬੇਅਦਬੀ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਉਣ ਦੀਆਂ ਸੰਜੀਦਾ ਕੋਸ਼ਿਸ਼ਾਂ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਵਜੋਤ ਸਿੱਧੂ ਸਿਆਸੀ ਲਾਹਾ ਲੈਣ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਅਗਾਮੀ ਚੋਣਾਂ ਨੂੰ ਦੇਖਦਿਆਂ ਉਹ ਆਪਣੇ ਨਿਜੀ ਸਿਆਸੀ ਲਾਭ ਲਈ ਪੰਜਾਬ ਦੇ ਐਡਵੋਕੇਟ ਜਨਰਲ ਦੇ ਸੰਵਿਧਾਨਕ ਦਫ਼ਤਰ ਨੂੰ ਸਿਆਸਤ ਲਈ ਵਰਤ ਕੇ ਕਾਂਗਰਸ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ
Next articleਮਹਾਰਾਸ਼ਟਰ: ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ, 11 ਕਰੋਨਾ ਮਰੀਜ਼ਾਂ ਦੀ ਮੌਤ