HOME ਆਰਕੀਟੈਕਟ ਐਸੋਸੀਏਸ਼ਨ ਡੇਰਾਬੱਸੀ ਨੇ ਹੜ ਪੀੜਤਾਂ ਲਈ 51000 ਰੁਪਏ ਦੀ ਕੀਤੀ ਮਦਦ

ਆਰਕੀਟੈਕਟ ਐਸੋਸੀਏਸ਼ਨ ਡੇਰਾਬੱਸੀ ਨੇ ਹੜ ਪੀੜਤਾਂ ਲਈ 51000 ਰੁਪਏ ਦੀ ਕੀਤੀ ਮਦਦ

ਡੇਰਾਬੱਸੀ,  (ਸਮਾਜ ਵੀਕਲੀ)  (ਸੰਜੀਵ ਸਿੰਘ ਸੈਣੀ) ਡੇਰਾਬੱਸੀ ਆਰਕੀਟੈਕਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਮਾਜਿਕ ਜ਼ਿੰਮੇਵਾਰੀ ਦਾ ਨਿਭਾਉਂਦੇ ਹੋਏ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 51,000 ਰੁਪਏ ਦੀ ਰਕਮ ਦਾਨ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਕੁਮਾਰ ਕਪਿਲ ਨੇ ਡੇਰਾਬੱਸੀ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਰਵਨੀਤ ਸਿੰਘ ਨੂੰ ਇਹ ਡਿਮਾਂਡ ਡਰਾਫਟ ਸੌਂਪਿਆ।
ਤੇਜਿੰਦਰ ਕੁਮਾਰ ਕਪਿਲ ਨੇ ਦੱਸਿਆ ਕਿ ਇਹ ਰਕਮ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸਾਂਝੇ ਯੋਗਦਾਨ ਰਾਹੀਂ ਇਕੱਠੀ ਕੀਤੀ ਗਈ ਸੀ, ਜਿਸਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਕਟ ਦੇ ਸਮੇਂ ਸਮਾਜ ਦੇ ਹਰੇਕ ਹਿੱਸੇ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਮਿਲ ਸਕੇ। ਇਸ ਮੌਕੇ ਈਓ ਰਵਨੀਤ ਸਿੰਘ ਨੇ ਆਰਕੀਟੈਕਟ ਐਸੋਸੀਏਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਦਾਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਕ ਮਿਸਾਲ ਹੈ। ਇਸ ਮੌਕੇ ਸੀਨੀਅਰ ਚੀਫ਼ ਪੈਟਰਨ ਰਾਜੇਸ਼ ਨਾਰਾਇਣ, ਚੇਅਰਮੈਨ ਜਸਪ੍ਰੀਤ ਸਿੰਘ ਬੇਦੀ, ਰਜਤ ਸ਼ਰਮਾ, ਰਾਜੇਸ਼ ਸੈਣੀ ਅਤੇ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਉਤਸਵ ‘ਤੇ ਰਕਬਾ ਭਵਨ ਵਿਖੇ 21 ਸ਼ਖ਼ਸ਼ੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ- ਸਮਾਗਮ ਦੀਆਂ ਤਿਆਰੀਆਂ ਮੁਕੰਮਲ- ਬਾਵਾ
Next articleਟਰੰਪ ਨੇ ਆਖਿਰ “ਜੰਗ ਖਤਮ ਤਾਂ ਕਰ ਦਿੱਤੀ ਪਰ ਆਪਣੇ ਮੂੰਹੋਂ ਮੀਆਂ ਮਿੱਠੂ ਵਾਲੇ ਸ਼ਾਤੀ ਪੁਰਸਕਾਰ ਤੋਂ ਵਾਂਝਿਆ ਰਹਿ ਗਿਆ