ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਪਰਾ ਪੁਲਿਸ ਨੇ ਰਾਤ ਦੇ ਸਮੇਂ ਹਥਿਆਰ ਲੈ ਕੇ ਅੱਪਰਾ ਦੇ ਬੀ. ਐੱਮ. ਸੀ ਚੌਂਕ ਤੇ ਹੋਰ ਕਈ ਥਾਵਾਂ ‘ਤੇ ਹੁੱਲੜਬਾਜ਼ੀ ਕਰਨ ਵਾਲੇ ਨੂੰ ਕਾਬੂ ਕਰ ਲਿਆ ਹੈ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸਾਹਿਬ ਮੀਤ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਕਥਿਤ ਦੋਸ਼ੀ ਚੰਦਨ ਕੁਮਾਰ ਪੁੱਤਰ ਰਾਜ ਕਿਸ਼ੋਰ ਵਾਸੀ ਮੁਹੱਲਾ ਢਾਬ ਵਾਲਾ ਅੱਪਰਾ ਰਾਤ ਦੇ ਸਮੇਂ ਬੀ. ਐੱਮ. ਸੀ ਚੌਂਕ ਅੱਪਰਾ ਤੇ ਹੋਰ ਕਈ ਥਾਵਾਂ ‘ਤੇ ਹਥਿਆਰ ਲੈ ਕੇ ਹੁੱਲੜਬਾਜ਼ੀ ਕਰ ਰਿਹਾ ਸੀ ਤੇ ਅਮਨ ਸ਼ਾਂਤੀ ਨੂੰ ਭੰਗ ਕਰ ਰਿਹਾ ਸੀ | ਉਕਤ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj