HOME ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾ

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾ

ਕੈਪਸ਼ਨ : ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਉਂਦਿਆਂ ਜ਼ਿਲਾ ਸੈਨਿਕ ਬੋਰਡ ਦੇ ਅਧਿਕਾਰੀ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੂੰ  ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਦਰਸਾਉਂਦਾ  ਕਲੈਂਡਰ ਭੇਟ ਕਰਦੇ ਹੋਏ।  ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੱਦੇਨਜ਼ਰ  ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਫਲੈਗ ਡੇਅ ਫੰਡ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ।  ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੱਦੇਨਜ਼ਰ  ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਫਲੈਗ ਡੇਅ ਫੰਡ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ।
ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਸਾਰਿਆਂ ਦਾ ਫ਼ਰਜ਼ :  ਡਿਪਟੀ ਕਮਿਸ਼ਨਰ
ਝੰਡਾ ਦਿਵਸ ਫੰਡ ‘ਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ
ਸ਼ਹੀਦ ਭਗਤ ਸਿੰਘ ਨਗਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੇ ਮਾਣ-ਸਤਿਕਾਰ ਵਜੋਂ ਅੱਜ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ  ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦੇ ਟੋਕਨ ਫਲੈਗ ਲਗਾਕੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ । ਦੇਸ਼ ਦੇ 77ਵੇਂ ਹਥਿਆਰਬੰਦ ਸੈਨਾ ਦੇ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਹਥਿਆਰਬੰਦ ਸੈਨਾਵਾਂ ਦੇ ਭਾਈਚਾਰੇ ਦੀ ਭਲਾਈ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ‘ਹਥਿਆਰਬੰਦ ਸੈਨਾ ਝੰਡਾ ਦਿਵਸ’ ਸਾਡੇ ਸੈਨਿਕਾਂ ਦੀਆਂ ਕੁਰਬਾਨੀਆਂ ਪ੍ਰਤੀ ਸਾਡੀ ਸਾਂਝੇ ਜਜ਼ਬੇ ਅਤੇ ਸਿਜਦੇ ਦਾ ਪ੍ਰਤੀਕ ਅਤੇ ਬਹਾਦਰ ਸੈਨਿਕਾਂ ਨੂੰ ਸਲਾਮ ਹੈ ਜੋ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਤਰੀਕੇ ਨਾਲ ਸਹਾਇਤਾ ਪ੍ਰਦਾਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਨੇ ਕਿਹਾ ਕਿ  ਝੰਡਾ ਦਿਵਸ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦਾ ਹੈ ਜਿਨ੍ਹਾਂ ਨੇ ਦੇਸ਼ਵਾਸੀਆਂ ਦੇ ਅੱਜ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰ ਦਿੱਤੀਆਂ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਝੰਡਾ ਦਿਵਸ ਫੰਡ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਜੋ ਅੱਜ ਤੋਂ ਜ਼ਿਲੇ ਵਿਚ  ਸ਼ੁਰੂ ਹੋ ਚੁੱਕਾ ਹੈ।  ਇਸ ਮੌਕੇ ‘ਤੇ ਜ਼ਿਲਾ ਸੈਨਿਕ ਬੋਰਡ ਵੱਲੋਂ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਨੂੰ 07 ਦਸੰਬਰ ਨੂੰ  ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਦਰਸਾਉਂਦਾ ਸਾਲਾਨਾ  ਕਲੈਂਡਰ ਵੀ ਭੇਂਟ ਕੀਤਾ ਗਿਆ। ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ ਇਸ ਸਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਫਲੈਗ ਡੇਅ ਫੰਡ ਇਕੱਤਰ ਕਰਨ ਲਈ 7 ਲੱਖ ਰੁਪਏ ਦਾ ਟੀਚਾ ਦਿੱਤਾ ਗਿਆ ਹੈ ਜਿਹੜਾ ਕਿ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ/ਨਾਗਰਿਕਾਂ  ਅਤੇ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਸਹਿਯੋਗ ਨਾਲ ਪੂਰਾ ਕਰਨਾ ਸੰਭਵ ਹੋਵੇਗਾ। ਜ਼ਿਕਰਯੋਗ ਹੈ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਆਮਦਨ ਕਰ ਤੋਂ ਮੁਕਤ ਹੈ। ਇਸ ਮੌਕੇ ‘ਤੇ ਕਰਨਲ (ਰਿਟਾ.) ਐਸ ਐਸ ਸੇਖੋੰ, ਵੀ.ਐਸ.ਐਮ. ਉੱਪ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਅਤੇ ਹੋਰ ਸਾਬਕਾ ਸੈਨਿਕ ਤੇ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਤੋਂ ਰੰਜੀਤਾ ਸਾਰੰਗਲ, ਅਵਤਾਰ ਸਿੰਘ, ਬੀਮ ਰੈਡੀ ਆਦਿ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹਰ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ 07 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ ਅਤੇ ਇਸ ਵਾਰ 07 ਦਸੰਬਰ ਨੂੰ ਐਤਵਾਰ ਦਾ ਦਿਨ ਹੋਣ ਕਰਕੇ ਹਥਿਆਰਬੰਦ ਸੈਨਾ ਝੰਡਾ ਦਿਵਸ 05 ਦਸੰਬਰ ਨੂੰ ਮਨਾਇਆ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਮੁੱਚੀ ਦੁਨੀਆ ਵਿੱਚ ਬੈਠੇ ਪੰਜਾਬੀ ਲਾਹੌਰ ਪੰਜਾਬੀ ਕਾਨਫਰੰਸ ਨਾਲ ਜੁੜਨ- ਨਾਸਿਰ ਢਿੱਲੋ
Next articleਜਿਲ੍ਹਾ ਪ੍ਰੀਸ਼ਦ ਲਈ ਹਲਕਾ ਅਮਰਗੜ੍ਹ ਦੇ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕਰਵਾਏ