ਗੈਂਗਸਟਰ ਪੰਮੀ ਦੀ ਨਿਸ਼ਾਨਦੇਹੀ ’ਤੇ ਮੱਧ ਪ੍ਰਦੇਸ਼ ’ਚੋਂ ਹਥਿਆਰ ਬਰਾਮਦ

ਰੂਪਨਗਰ (ਸਮਾਜ ਵੀਕਲੀ) : ਰੂਪਨਗਰ ਪੁਲੀਸ ਵੱਲੋਂ ਪਿਛਲੇ ਦਿਨੀਂ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤੇ ਗਏ ਗੈਂਗਸਟਰ ਭਾਰਤ ਭੂਸ਼ਨ ਉਰਫ਼ ਪੰਮੀ ਦੀ ਨਿਸ਼ਾਨਦੇਹੀ ’ਤੇ ਮੱਧ ਪ੍ਰਦੇਸ਼ ਦੇ ਜੰਗਲਾਂ ਵਿੱਚੋਂ 20 ਪਿਸਤੌਲ ਅਤੇ 40 ਮੈਗਜ਼ੀਨ ਬਰਾਮਦ ਕੀਤੇ ਹਨ। ਉਂਜ ਮੁਲਜ਼ਮ ਦੀਪਕ ਸਿੰਘ ਉਰਫ਼ ਪ੍ਰਿੰਸ ਉਰਫ਼ ਮਨੋਜ ਪੁਲੀਸ ਦੇ ਕਾਬੂ ਨਹੀਂ ਆਇਆ ਹੈ। ਰੂਪਨਗਰ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੇ ਅਮਰੀਕਾ ਵਿੱਚ ਰਹਿਣ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਪੰਮੀ ਨੂੰ 2 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ 4 ਪਿਸਟਲ ਅਤੇ 34 ਕਾਰਤੂਸ ਬਰਾਮਦ ਕੀਤੇ ਸਨ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਿਹਾ ਸੀ। ਇਸ ਮਗਰੋਂ ਡੀਐੱਸਪੀ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੀਆਈਏ ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਵੱਲੋਂ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਧਾਰ ਥਾਣਾ ਗੰਧਵਾਨੀ ਦੇ ਪਿੰਡ ਖੜਕੀ-ਬਾਰੀਆ ਦੇ ਜੰਗਲ ਵਿੱਚ ਬਣਾਏ ਟਿਕਾਣੇ ਉੱਤੇ ਛਾਪੇਮਾਰੀ ਕੀਤੀ ਗਈ, ਜਿੱਥੋਂ 20 ਪਿਸਤੌਲ ਅਤੇ 40 ਮੈਗਜ਼ੀਨ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀਪਕ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲੀਸ ਦੀਆਂ ਟੀਮਾਂ ਮੱਧ ਪ੍ਰਦੇਸ਼ ’ਚ ਛਾਪੇ ਮਾਰ ਰਹੀਆਂ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫੋਰਬਸ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ’ਚ ਨਿਰਮਲਾ ਸੀਤਾਰਾਮਨ ਸਮੇਤ 6 ਭਾਰਤੀ ਸ਼ਾਮਲ
Next articleਸਕੂਲ ਜਾ ਰਹੇ ਭੈਣ-ਭਰਾ ਦੀ ਹਾਦਸੇ ’ਚ ਮੌਤ, ਇੱਕ ਗੰਭੀਰ