ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਸ਼੍ਰੀਮਤੀ ਗੁਰਦੀਪ ਕੌਰ ਪਤਨੀ ਸਵ. ਅਵਤਾਰ ਸਿੰਘ ਅਰਨੇਜਾ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ 31 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ ਦੱਸ ਦੇਈਏ ਕਿ ਅਰਨੇਜਾ ਪਰਿਵਾਰ ਵੱਲੋਂ ਹੋਸਟਲ ਦੇ ਵਿਦਿਆਰਥੀਆਂ ਨੂੰ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਹਰਿੰਦਰਪਾਲ ਸਿੰਘ ਅਰਨੇਜਾ ਹਰ ਸਾਲ ਵਿਸ਼ੇਸ਼ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦੇ ਹਨ। ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਸ. ਅਵਤਾਰ ਸਿੰਘ ਅਰਨੇਜਾ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਮੋਢੀ ਮੈਂਬਰ ਸਨ। ਇਸ ਮੌਕੇ ਹਰਬੰਸ ਸਿੰਘ, ਰਾਮ ਆਸਰਾ, ਪਿ੍ੰਸੀਪਲ ਸ਼ੈਲੀ ਸ਼ਰਮਾ ਨੇ ਅਰਨੇਜਾ ਪਰਿਵਾਰ ਦੇ ਮੈਂਬਰਾਂ ਨੂੰ ਵਧਾਈ ਦਿੱਤੀ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj