HOME ਅਰੋੜਾ ਮਹਾਂਸਭਾ ਕਪੂਰਥਲਾ ਵੱਲੋਂ ਸ੍ਰੀ ਅਰੂਟ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ...

ਅਰੋੜਾ ਮਹਾਂਸਭਾ ਕਪੂਰਥਲਾ ਵੱਲੋਂ ਸ੍ਰੀ ਅਰੂਟ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਰਮਣੀਕ ਚੌਂਕ ਵਿਖੇ ਆਯੋਜਿਤ

1
ਕਪੂਰਥਲਾ   (ਸਮਾਜ ਵੀਕਲੀ)   (ਕੌੜਾ )- ਅਰੋੜਾ ਮਹਾਂਸਭਾ ਕਪੂਰਥਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸ੍ਰੀ ਅਰੂਟ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਰਮਣੀਕ ਹੋਟਲ ਕਪੂਰਥਲਾ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਅਰੋੜਾ ਮਹਾਂਸਭਾ ਦੇ ਰਾਸ਼ਟਰੀ ਚੇਅਰਮੈਨ ਸ਼੍ਰੀ ਧਰਮਪਾਲ ਗਰੋਵਰ, ਪੰਜਾਬ ਦੇ ਵਾਈਸ ਪ੍ਰਧਾਨ ਕੌਮਾਂਤਰੀ ਸ਼ਾਇਰ ਸ੍ਰ. ਕੰਵਰ ਇਕਬਾਲ ਸਿੰਘ, ਜ਼ਿਲ੍ਹਾ ਪ੍ਰਧਾਨ ਨਵਜੀਤ ਸਿੰਘ ਰਾਜੂ ਨੇ ਸ੍ਰੀ ਅਰੂਟ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਮਾਜਿਕ ਅਤੇ ਧਾਰਮਿਕ ਸ਼ੰਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ੍ਰੀ ਅਰੂਟ ਮਹਾਰਾਜ ਦੀ ਪ੍ਰਤਿਮਾ ਦੇ ਸਨਮੁਖ ਜੋਤੀ ਜਗਾ ਕੇ ਲੱਡੂਆਂ ਦਾ ਪ੍ਰਸਾਦ ਵੰਡਿਆ ਗਿਆ। ਪੂਜਾ ਅਰਾਧਨਾ ਉਪਰੰਤ ਫਰੂਟ ਦਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸ੍ਰੀ ਧਰਮਪਾਲ ਗਰੋਵਰ, ਸ੍ਰ. ਕੰਵਰ ਇਕਬਾਲ ਸਿੰਘ ਅਤੇ ਨਵਜੀਤ ਸਿੰਘ ਰਾਜੂ ਆਦਿ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੰਸਥਾ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕਾਰਜਾਂ ਦਾ ਵਿਸ਼ੇਸ਼ ਵਰਨਣ ਕੀਤਾ। ਸਮੂਹ ਮੈਂਬਰਾਂ ਵਲੋਂ ਸ੍ਰੀ ਅਰੂਟ ਜੀ ਮਹਾਰਾਜ ਜੀ ਦੇ ਦਰਸ਼ਾਏ ਮਾਰਗ ਤੇ ਚੱਲਣ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਅਰੋੜਾ ਸਮਾਜ ਦੇ ਮੈਂਬਰ ਸ਼ਹਿਰੀ ਪ੍ਰਧਾਨ ਸ੍ਰੀ ਜੀਤ ਅਰੋੜਾ, ਸ੍ਰੀ ਅਸ਼ੋਕ ਅਰੋੜਾ, ਸ੍ਰੀ ਗੁਲਸ਼ਨ ਅਰੋੜਾ, ਜ਼ਿਲ੍ਹਾ ਸੈਕਟਰੀ ਸ੍ਰੀ ਸੰਜੀਵ ਬਜਾਜ, ਸ੍ਰੀ ਨਰਾਇਣ ਅਰੋੜਾ, ਸ੍ਰੀ ਪਰਮਜੀਤ ਪਸਰੀਚਾ, ਸ੍ਰੀ ਕਪਿਲ ਗਰੋਵਰ, ਸ੍ਰੀ ਕਰਨ ਗਰੋਵਰ, ਸ੍ਰੀ ਸਚਿਨ ਅਰੋੜਾ, ਸ. ਪੁਸ਼ਪਿੰਦਰ ਸਿੰਘ, ਸ. ਫਤਿਹਜੀਤ ਸਿੰਘ, ਰਜਿੰਦਰ ਪਾਲ ਸਿੰਘ, ਸ੍ਰੀ ਸੁਮੇਸ਼ ਬਜਾਜ, ਸ੍ਰੀ ਅਮਨ ਸਚਦੇਵਾ, ਸ੍ਰੀ ਸੁਮਿਤ ਸਚਦੇਵਾ, ਸ੍ਰੀ ਦੀਪਕ ਅਰੋੜਾ, ਸੀਨੀਅਰ ਪੱਤਰਕਾਰ ਗੌਰਵ ਮੜੀਆ ਅਤੇ ਅਜੇ ਸੱਭਰਵਾਲ ਮੀਡੀਆ ਇੰਚਾਰਜ ਆਦਿ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ 2026 ਨੂੰ ਜਥੇਦਾਰ ਸ਼੍ਰੀ ਅਕਾਲ ਤਖ਼ਤ ਤੇ ਐਸ.ਜੀ.ਪੀ.ਸੀ. ਨਾਲ ਬੈਠ ਕੇ ਸੋਧ ਕਰੇ- ਸੰਤ ਸੁਖਬੀਰ ਸਿੰਘ, ਜੱਥੇ: ਨਿਮਾਣਾ
Next articleSUNDAY SAMAJ WEEKLY = 31/05/2026