ਚੋਰੀ ਦੇ ਦੋਸ਼ ਹੇਠ ਮੁਲਜ਼ਮ ਕਾਬੂ; ਤਿੰਨ ਮੋਟਰਸਾਈਕਲ ਬਰਾਮਦ

ਚੰਡੀਗੜ੍ਹ (ਸਮਾਜ ਵੀਕਲੀ):  ਚੰਡੀਗੜ੍ਹ ਪੁਲੀਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਵਿਸ਼ਾਲ ਵਾਸੀ ਦੀਪ ਕੰਪਲੈਕਸ ਹੱਲੋਮਾਜਰਾ ਵਜੋਂ ਹੋਈ ਹੈ। ਇਹ ਕਾਰਵਾਈ ਸੈਕਟਰ 31 ਦੀ ਪੁਲੀਸ ਨੇ ਕੀਤੀ ਹੈ ਜਿਨ੍ਹਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ 31 ਦੇ ਐੱਸਆਈ ਸੁਰਿੰਦਰ ਕੁਮਾਰ ਦੀ ਅਗਵਾਈ ’ਚ ਪੁਲੀਸ ਟੀਮ ਨੇ ਹੱਲੋਮਾਜਰਾ ਲਾਈਟ ਪੁਆਇੰਟ ’ਤੇ ਨਾਕਾ ਲਾਇਆ ਹੋਇਆ ਸੀ, ਇਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਮੋਟਰਸਾਈਕਲ ’ਤੇ ਫਰਜ਼ੀ ਨੰਬਰ ਪਲੇਟਾਂ ਲਗਾ ਰੱਖੀਆ ਸਨ। ਪੁਲੀਸ ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਮੋਟਰਸਾਈਕਲ ਅੰਬਾਲਾ ਤੋਂ ਚੋਰੀ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਪੁਛਗਿੱਛ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫ਼ਿਰੋਜ਼ਪੁਰ ਵਿੱਚ ਕੌਮਾਂਤਰੀ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
Next articleਮੰਤਰੀ ਨੇ ਪੁਲੀਸ ਨੂੰ ਨਸ਼ਿਆਂ ਵਿਰੁੱਧ ਹਫ਼ਤੇ ਦੇ ਅੰਦਰ ਅੰਦਰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ