HOME ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਜ਼ੋਰਾਵਰ ਸਿੰਘ...

ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

1
ਬਿਕਰਮਜੀਤ ਸਿੰਘ ਖਾਲਸਾ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਬਾਬਾ ਵਿਸ਼ਵਕਰਮਾਂ ਜੀ ਦੇ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ। 
ਰਾਏਕੋਟ  (ਸਮਾਜ ਵੀਕਲੀ)   ਗੁਰਭਿੰਦਰ ਗੁਰੀ :- ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਅੱਜ ਰਾਮਗੜ੍ਹੀਆ ਧੀਮਾਨ ਸਭਾ (ਰਜਿ) ਰਾਏਕੋਟ ਵੱਲੋਂ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵਿਖੇ ਇੱਕ ਧਾਰਮਿਕ ਸਮਾਗਮ ਪ੍ਰਧਾਨ ਜੋਗਿੰਦਰ ਸਿੰਘ ਹੂੰਝਣ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਬੁਰਜ ਹਰੀ ਸਿੰਘ ਵਾਲਿਆਂ ਦੇ ਕੀਰਤਨੀ ਜੱਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।  ਉਨ੍ਹਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਹਾਂਸ ਕਲਾਂ ਵਾਲਿਆਂ ਦੇ ਕਵੀਸ਼ਰੀ ਜੱਥੇ ਵਲੋਂ ਵੀ ਵਾਰਾਂ ਗਾ ਕੇ ਸੰਗਤਾ ਨੂੰ ਨਿਹਾਲ ਕੀਤਾ। ਸਮਾਗਮ ’ਚ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ, ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖਾਲਸਾ ਤੋਂ ਇਲਾਵਾ ਹੋਰ ਕਈ ਪਤਵੰਤੀਆਂ ਸਖਸ਼ੀਅਤਾਂ ਵਲੋਂ ਸਮਾਗਮ ’ਚ ਆਪਣੀ ਹਾਜ਼ਰੀ ਦਰਜ ਕਰਵਾਈ ਗਈ। ਇਸ ਮੌਕੇ ਬੋਲਦੇ ਹੋਏ ਵਿਧਾਇਕ ਠੇਕੇਦਾਰ ਹਾਕਮ ਸਿੰਘ, ਬਿਕਰਮਜੀਤ ਸਿੰਘ ਖਾਲਸਾ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਬਾਬਾ ਵਿਸ਼ਵਕਰਮਾਂ ਜੀ ਦੇ ਅਵਤਾਰ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਰਾਮਗੜ੍ਹੀਆ ਧੀਮਾਨ ਸਭਾ ਵਲੋਂ ਆਏ ਹੋਏ ਮਹਿਮਾਨਾਂ  ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਸਕੱਤਰ ਸੁਖਵਿੰਦਰ ਸਿੰਘ ਬੌਬੀ, ਟਰੱਕ ਯੂਨੀਅਨ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ ਗਿੱਲ, ਕੁਲਵਿੰਦਰ ਸਿੰਘ ਭੱਟੀ, ਕੌਂਸਲਰ ਕਮਲਜੀਤ ਵਰਮਾਂ, ਸ਼ਿਵਤਾਰ ਸਿੰਘ ਬੰਟੀ, ਮਾਸਟਰ ਨਰਿੰਦਰ ਸਿੰਘ, ਸੋਹਣ ਸਿੰਘ, ਮਨਜੀਤ ਸਿੰਘ, ਜਗਮੋਹਣ ਸਿੰਘ, ਤਵਿੰਦਰ ਸਿੰਘ, ਪਰਮਿੰਦਜਰ ਸਿੰਘ ਗੋਲਡੀ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਰਣਵੀਰ ਸਿੰਘ, ਕੁਲਦੀਪ ਸਿੰਘ, ਮੋਹਣ ਸਿੰਘ, ਰਵਿੰਦਰ ਸਿੰਘ ਰਾਜੂ, ਮਨਵੀਰ ਸਿੰਘ, ਪ੍ਰਕਾਸ਼ ਸਿੰਘ, ਬਲਵਿੰਦਰ ਸਿੰਘ ਵਿੱਕੀ, ਅਮਰਜੀਤ ਸਿੰਘ ਧੰਜਲ, ਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ
Next articleਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖ਼ੇ ਮਨਾਇਆ ਬੰਦੀ ਛੋੜ ਦਿਵਸ = ਕੁਲਵਿੰਦਰ ਸਿੰਘ ਬੈਨੀਪਾਲ