ਜੰਮੂ (ਸਮਾਜ ਵੀਕਲੀ):ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਪੱਖਪਾਤੀ ਧਾਰਾ 370 ਪ੍ਰਧਾਨ ਮੰਤਰੀ ਦੀਆਂ ਨਿੱਜੀ ਕੋਸ਼ਿਸ਼ਾਂ ਕਾਰਨ ਖਤਮ ਕੀਤੀ ਜਾ ਸਕੀ ਤਾਂ ਜੋ ਜਨ ਸੰਘ ਦੇ ਬਾਨੀ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸੁਫ਼ਨਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੋਦੀ ਨੇ ਜੰਮੂ ਕਸ਼ਮੀਰ ’ਚ ਜ਼ਮੀਨੀ ਜਮਹੂਰੀਅਤ ਬਹਾਲ ਕੀਤੀ ਅਤੇ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਕੀਤਾ ਜਿੱਥੇ ਲੱਖਾਂ ਲੋਕਾਂ ਨੇ ਧਾਰਾ 370 ਤਹਿਤ ਅਨਿਆਂ ਝੱਲਿਆ ਸੀ।
ਉਨ੍ਹਾਂ ਕਿਹਾ, ‘ਅੱਜ ਜੰਮੂ ਕਸ਼ਮੀਰ ਦੇ ਨੇਤਾ ਪੰਡਿਤ ਪ੍ਰੇਮ ਨਾਥ ਡੋਗਰਾ ਦੀ ਜੈਅੰਤੀ ਹੈ ਜਿਨ੍ਹਾਂ ਮੁਖਰਜੀ ਨਾਲ ਮਿਲ ਕੇ ‘ਇੱਕ ਨਿਸ਼ਾਨ, ਇੱਕ ਵਿਧਾਨ ਤੇ ਇੱਕ ਪ੍ਰਧਾਨ’ ਦਾ ਨਾਅਰਾ ਮਾਰਿਆ ਸੀ ਅਤੇ ਭਾਰਤ ਨਾਲ ਰਾਜ ਦੇ ਏਕੀਕਰਨ ਲਈ ਪੂਰੀ ਮਿਹਨਤ ਕੀਤੀ।’ ਉਨ੍ਹਾਂ ਕਿਹਾ ਕਿ ਹੁਣ ਜੰਮੂ ਕਸ਼ਮੀਰ ’ਚ ਕੋਈ ਵੀ ਮੰਤਰੀ ਬਣ ਸਕਦਾ ਹੈ ਅਤੇ ਮੁੱਖ ਮੰਤਰੀ ਬਣ ਸਕਦਾ ਹੈ। ਪਹਾੜੀ ਲੋਕਾਂ ਦੀ ਵਰਤੋਂ ਵੋਟ ਬੈਂਕ ਵਜੋਂ ਕੀਤੀ ਗਈ ਪਰ ਉਨ੍ਹਾਂ ਨੂੰ ਬਣਦੀ ਨੁਮਾਇੰਦਗੀ ਨਹੀਂ ਦਿੱਤੀ ਗਈ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਲੋਕਾਂ ਨੂੰ ਹਿੰਸਾ ਲਈ ਭੜਕਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਇਸ ਖੇਤਰ ’ਚ ਅਮਨ ਕਾਇਮ ਰੱਖਣ ਲਹੀ ਦ੍ਰਿੜ੍ਹ ਹੈ। ਸਿਨਹਾ ਨੇ ਕਿਹਾ ਕਸ਼ਮੀਰੀ ਸ਼ਰਨਾਰਥੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ ਅਤੇ ਪ੍ਰਸ਼ਾਸਨ ਨੇ ਇਹ ਸਮੱਸਿਆਵਾਂ ਹੱਲ ਕਰਨ ਲਈ ਇੱਕ ਪੋਰਟਲ ਸ਼ੁਰੂ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly