
ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ)– ਦੂਰਦਰਸ਼ਨ ਤੇ ਲੰਬਾ ਸਮਾਂ ਨਿਊਜ਼ ਰੀਡਰ ਵਜੋਂ ਸੇਵਾਵਾਂ ਨਿਭਾ ਚੁੱਕੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਰਵਿੰਦਰ ਸਿੰਘ ਭੱਟੀ ਦਾ ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ ਪਹੁੰਚਣ ਤੇ ਉਨਾਂ ਦੇ ਰਿਸ਼ਤੇਦਾਰਾਂ ਅਤੇ ਹੋਰਨਾਂ ਸੱਜਣਾਂ ਮਿੱਤਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਇਸ ਦੌਰਾਨ ਇਸ ਪੱਤਰਕਾਰ ਨਾਲ ਫੋਨ ਤੇ ਗੱਲਬਾਤ ਕਰਦਿਆਂ ਭੱਟੀ ਨੇ ਕਿਹਾ ਕਿ ਉਹ ਆਪਣੇ ਨਿੱਜੀ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕੈਨੇਡਾ ਪਹੁੰਚੇ ਹਨ ਜਿੱਥੇ ਉਨਾਂ ਦੇ ਰਿਸ਼ਤੇਦਾਰਾਂ ਸਮੇਤ ਪੰਜਾਬੀ ਭਾਈਚਾਰੇ ਦੇ ਹੋਰਨਾਂ ਲੋਕਾਂ ਵੱਲੋਂ ਉਨਾਂ ਨੂੰ ਭਰਪੂਰ ਪਿਆਰ ਅਤੇ ਸਤਿਕਾਰ ਨਾਲ ਨਿਵਾਜ਼ਿਆ ਗਿਆ ਹੈ। ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ 2027 ਦੀਆਂ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਅਤੇ ਨਿਰਮਾਤਾ ਗੁਰਮੀਤ ਸਾਜਨ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





