ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ਵਾਤਾਵਰਨ ਨੂੰ ਸਮਰਪਿਤ ਸੰਸਥਾ ਆਸਰਾ ਫਾਊਂਡੇਸ਼ਨ (ਰਜਿ:) ਸ਼੍ਰੀ ਅਨੰਦਪੁਰ ਸਾਹਿਬ ਦੇ ਸਰਗਰਮ ਮੈਂਬਰ ਅਤੇ ਖਜਾਨਚੀ ਅਜੇ ਕੁਮਾਰ ਵਲੋਂ ਆਪਣਾ ਜਨਮਦਿਨ ਬੂਟੇ ਲਗਾਕੇ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਨੇ ਕਿਹਾ ਕਿ ਬੂਟਿਆਂ ਦੀ ਕਟਾਈ ਕਾਰਨ ਵਾਤਾਵਰਨ ਗੰਧਲਾ ਹੋ ਰਿਹਾ ਹੈ ਤੇ ਖਾਸ ਕਰਕੇ ਸ਼ਹਿਰਾਂ ਵਿੱਚ ਤਾਜੀ ਹਵਾ ਲਈ ਲੋਕ ਤਰਸ ਰਹੇ ਹਨ।ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ – ਭਰਿਆ ਰੱਖਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਤੋਂ ਇਲਾਵਾ ਚੇਅਰਮੈਨ ਨਵੀਨ ਕੁਮਾਰ, ਜਨਰਲ ਸਕੱਤਰ ਅੰਕੁਸ਼ ਕੁਮਾਰ, ਦੁਰੋਹਿਨ ਘਈ, ਜਸਵਿੰਦਰ ਸਿੰਘ, ਕ੍ਰਿਸ਼ਵ ਅਗਨੀਹੋਤਰੀ, ਈਸ਼ੂ ਸ਼ਰਮਾ, ਕਮਲ ਚੌਧਰੀ ਸਮਲਾਹ ਆਦਿ ਮੋਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj