ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ( ਸੰਜੀਵ ਧਰਮਾਣੀ ) ਵਾਤਾਵਰਨ ਨੂੰ ਸਮਰਪਿਤ ਸੰਸਥਾ ਆਸਰਾ ਫਾਊਂਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਂਬਰ ਜਸਦੀਪ ਸਿੰਘ ਧਾਰੀਵਾਲ ਵਲੋਂ ਆਪਣਾ ਜਨਮ ਦਿਨ ਵੱਖ ਵੱਖ ਤਰਾਂ ਦੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਕੇ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮਾ.ਸੰਜੀਵ ਧਰਮਾਣੀ ਨੇ ਦੱਸਿਆ ਕਿ ਅੱਜ ਸੰਸਥਾ ਦੇ ਸੀਨੀਅਰ ਮੈਂਬਰ ਜਸਦੀਪ ਸਿੰਘ ਧਾਰੀਵਾਲ ਦਾ ਜਨਮ ਦਿਨ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੰਦੇਸ਼ ਦਿੰਦਿਆਂ ਬੂਟੇ ਲਗਾ ਕੇ ਮਨਾਉਣ ਵਿਚ ਆਸਰਾ ਫਾਉਂਡੇਸ਼ਨ ਬੜੀ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਜਸਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਇੱਕ ਵਿਅਕਤੀ (ਇਨਸਾਨ) ਨੂੰ ਆਪਣੇ ਜਨਮ ਦਿਨ ‘ਤੇ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਇਆ ਜਾ ਸਕੇ। ਇਸ ਮੌਕੇ ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ, ਸਤਿੰਦਰਪਾਲ ਸਿੰਘ, ਪੁਸ਼ਪਿੰਦਰ ਸਿੰਘ, ਤਜਿੰਦਰ ਸਿੰਘ ਰਤਨ, ਸੀਰਤ ਧਾਰੀਵਾਲ, ਜਤਿੰਦਰ ਕੌਰ ਧਾਰੀਵਾਲ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


