ਆਸ਼ਾ ਕਿਰਨ ਸਕੂਲ ਵਿੱਚ ਮਨਾਇਆ ਗਿਆ ਅਧਿਆਪਕ ਦਿਵਸ ਸਪੈਸ਼ਲ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕਰਨਾ ਸਾਡਾ ਫਰਜ਼ : ਕਰਨਲ ਗੁਰਮੀਤ ਸਿੰਘ

ਸੁਸਾਇਟੀ ਮੈਂਬਰ ਅਧਿਆਪਕਾਂ ਦੇ ਨਾਲ। ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ )  ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ ਤੇ ਇਸ ਮੌਕੇ ਹਰ ਸਾਲ ਦੀ ਤਰ੍ਹਾਂ ਕਰਨਲ ਗੁਰਮੀਤ ਸਿੰਘ ਤੇ ਸ਼੍ਰੀਮਤੀ ਮਧੂਮੀਤ ਕੌਰ ਵੱਲੋਂ ਆਪਣੇ ਪੁੱਤਰ ਦੀ ਯਾਦ ਵਿੱਚ ਜਸਮੀਤ ਐਵਾਰਡ ਆਫ ਐਕਸੀਲੈਂਸ ਦੇ ਤਹਿਤ ਸਾਰੇ ਸਪੈਸ਼ਲ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਲੋਮਾ ਸਟੂਡੈਂਟ ਕਮਲਜੋਤ ਵੱਲੋਂ ਅਧਿਆਪਕ ਦਿਵਸ ਦੀ ਮਹੱਤਤਾ ਉੱਪਰ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸਮੇਂ ਪਿ੍ਰੰਸੀਪਲ ਸ਼ੈਲੀ ਸ਼ਰਮਾ ਨੇ ਕਿਹਾ ਕਿ ਅਸੀਂ ਸਪੈਸ਼ਲ ਬੱਚਿਆਂ ਨੂੰ ਡਾਕਟਰ ਜਾਂ ਇੰਜੀਨੀਅਰ ਤਾਂ ਨਹੀਂ ਬਣਾ ਸਕਦੇ ਲੇਕਿਨ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਯਤਨ ਕਰਦੇ ਹਾਂ ਤੇ ਮੇਰਾ ਸਾਰੇ ਅਧਿਆਪਕਾਂ ਨੂੰ ਇਹੀ ਸੰਦੇਸ਼ ਹੈ ਕਿ ਸਪੈਸ਼ਲ ਬੱਚਿਆਂ ਨੂੰ ਸਿੱਖਿਆ ਰਾਹੀਂ ਆਤਮ ਨਿਰਭਰ ਬਣਾਉਣ ਲਈ ਕਦਮ ਵਧਾਉਣੇ ਚਾਹੀਦੇ ਹਨ। ਇਸ ਮੌਕੇ ਸੈਕਟਰੀ ਹਰਬੰਸ ਸਿੰਘ ਵੱਲੋਂ ਵੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ। ਕਰਨਲ ਗੁਰਮੀਤ ਸਿੰਘ ਤੇ ਸ਼੍ਰੀਮਤੀ ਮਧੂਮੀਤ ਕੌਰ ਨੇ ਕਿਹਾ ਕਿ ਜਸਮੀਤ ਐਵਾਰਡ ਆਫ ਐਕਸੀਲੈਂਸ ਉਨ੍ਹਾਂ ਦੇ ਸਪੈਸ਼ਲ ਪੁੱਤਰ ਜਸਮੀਤ ਸਿੰਘ ਦੀ ਯਾਦ ਵਿੱਚ ਅਧਿਆਪਕ ਦਿਵਸ ਉੱਪਰ ਕਰਵਾਇਆ ਜਾਂਦਾ ਹੈ ਤਾਂ ਜੋ ਸਪੈਸ਼ਲ ਅਧਿਆਪਕਾਂ ਦੀ ਹੌਂਸਲਾ ਅਫਜਾਈ ਹੋ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲ ਦੌਰਾਨ ਡਿਪਲੋਮਾ ਕਰਨ ਵਾਲੇ ਜਿਹੜੇ ਵਿਦਿਆਰਥੀ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨਗੇ ਉਨ੍ਹਾਂ ਲਈ 1 ਲੱਖ ਰੁਪਏ ਦੀ ਸਕਾਲਰਸ਼ਿਪ ਦਿੱਤੀ ਜਾਵੇਗੀ, ਉਨ੍ਹਾਂ ਵੱਲੋਂ ਇਸ ਮੌਕੇ ਸਕੂਲ ਦੀ ਗਰਾਂਊਡ ਲਈ 2 ਲੱਖ ਰੁਪਏ ਦਾ ਚੈਕ ਦਿੱਤਾ ਗਿਆ। ਇਸੇ ਤਰ੍ਹਾਂ ਸੀ.ਏ.ਤਰਨਜੀਤ ਸਿੰਘ ਵੱਲੋਂ ਇੱਕ ਲੱਖ ਰੁਪਏ, ਕੈਪਟਨ ਹੇਮੰਤ ਮਿਸ਼ਰਾ ਵੱਲੋਂ 20 ਹਜਾਰ ਰੁਪਏ ਦੀ ਰਕਮ ਦਾਨ ਕੀਤੀ ਗਈ। ਸਲਾਹਕਾਰ ਪਰਮਜੀਤ ਸੱਚਦੇਵਾ ਵੱਲੋਂ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ, ਹਰਮੇਸ਼ ਤਲਵਾੜ, ਰਾਮ ਆਸਰਾ ਆਦਿ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
Next article9 ਅਗਸਤ ਨੂੰ ਔਟਵਾ ਵਿਚ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਔਟਵਾ ਇਕਾਈ ਵਲੋਂ ਕੀਤੇ ਸਮਾਗਮ ਦੀ ਰਿਪੋਰਟ-2