ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਵਿਸ਼ਵ ਸਿਹਤ ਦਿਵਸ ‘ਤੇ ਜੇ. ਐਸ. ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਂਖੇੜਾ ਵਿੱਚ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ. ਨਰੇਸ਼ ਸੂਦ ਵੱਲੋਂ 100 ਵਿਸ਼ੇਸ਼ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵੀ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਸਕੂਲ ਵਿੱਚ ਪਹੁੰਚੀ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਮੇਂ-ਸਮੇਂ ‘ਤੇ ਵਿਸ਼ੇਸ਼ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਕੈਂਪ ਸਕੂਲ ਵਿੱਚ ਲਗਾਏ ਜਾਂਦੇ ਹਨ। ਇਸ ਮੌਕੇ ਜ਼ਿਲ੍ਹਾ ਸਪੈਸ਼ਲ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੂਲ ਦੀ ਪ੍ਰਿੰਸੀਪਲ ਸ਼ੈਲੀ ਸ਼ਰਮਾ ਨੇ ਕਿਹਾ ਕਿ ਵਿਸ਼ੇਸ਼ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਕੂਲ ਵਿੱਚ ਉਨ੍ਹਾਂ ਦੀ ਸਿਹਤ ਦਾ ਵੀ ਖਿਆਲ ਰੱਖਿਆ ਜਾਂਦਾ ਹੈ। ਇਸ ਮੌਕੇ ਰਾਮ ਆਸਰਾ, ਡਾਇਰੈਕਟਰ ਅੰਜਨਾ, ਕੋਰਸ-ਕੋਆਰਡੀਨੇਟਰ ਬਰਿੰਦਰ ਸਿੰਘ, ਡਾ. ਸਿਮਰਨ, ਵਾਈਸ ਪ੍ਰਿੰਸੀਪਲ ਇੰਦੂ ਬਾਲਾ ਵੀ ਮੌਜੂਦ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



