ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਜਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਲੀਗਲ ਸਰਵਿਸ ਅਥਾਰਿਟੀ ਵੱਲੋਂ ਚੀਫ ਜਿਊਡੀਸ਼ੀਅਲ ਮੈਜਿਸਟ੍ਰੇਟ ਕਮ ਸੈਕਟਰੀ ਨੇ ਸੈਮੀਨਾਰ ਲਗਾਇਆ, ਇਸ ਮੌਕੇ ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜੀਤ ਕੌਰ ਨੇ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ, ਲੀਗਲ ਸਰਵਿਸ ਫਾਰ ਸਪੈਸ਼ਲ ਬੱਚਿਆਂ ਲਈ, ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੀ.ਐੱਲ.ਵੀ.ਕਸਤੂਰੀ ਲਾਲ ਨੇ ਸਕੂਲ ਦੇ ਅਧਿਆਪਕਾਂ, ਬੱਚਿਆਂ, ਡਿਪਲੋਮਾ ਸਟੂਡੈਂਟ ਨੂੰ ਫ੍ਰੀ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਦਿੱਤੀ ਤੇ ਚਾਈਲਡ ਵੈਲਫੇਅਰ ਕਮੇਟੀ ਦੇ ਕਾਰਜਾਂ ਪ੍ਰਤੀ ਚਰਚਾ ਕੀਤੀ। ਇਸ ਮੌਕੇ ਸਕੱਤਰ ਹਰਬੰਸ ਸਿੰਘ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਪਿ੍ਰੰਸੀਪਲ ਸ਼ੈਲੀ ਸ਼ਰਮਾ ਵੱਲੋਂ ਐਡਵੋਕੇਟ ਹਰਜੀਤ ਕੌਰ ਦਾ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly