ਆਸ਼ਾ ਕਿਰਨ ਸਕੂਲ ਦੇ ਹੋਸਟਲ ਵਿੱਚ ਰਹਿ ਰਹੇ ਬੱਚਿਆਂ ਦੇ ਮਾਪਿਆਂ ਨਾਲ ਸਲਾਨਾ ਮੀਟਿੰਗ ਕੀਤੀ

ਹੁਸ਼ਿਆਰਪੁਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਹੋਸਟਲ ਵਿੱਚ ਰਹਿ ਰਹੇ ਬੱਚਿਆਂ ਦੇ ਮਾਪਿਆਂ ਦੀ ਸਾਲਾਨਾ ਮੀਟਿੰਗ ਸਕੂਲ ਵਿੱਚ ਹੋਈ। ਜਿਸ ਵਿੱਚ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਨੇ ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ। ਇਸ ਮੌਕੇ ਹੋਸਟਲ ਕਮੇਟੀ ਅਤੇ ਸ਼ੈਲਟਰ ਕਮੇਟੀ ਦੇ ਚੇਅਰਮੈਨ ਕਰਨਲ ਗੁਰਮੀਤ ਸਿੰਘ ਨੇ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੋਸਟਲ ਵਿਚ ਹਿਮਾਚਲ, ਜੰਮੂ ਅਤੇ ਹਰਿਆਣਾ ਤੋਂ ਬੱਚੇ ਰਹਿ ਰਹੇ ਹਨ, ਜਿਨ੍ਹਾਂ ਦੀ 24 ਘੰਟੇ ਦੇਖਭਾਲ ਕਰਨ ਵਾਲੇ ਅਤੇ ਵਾਰਡਨ ਮੌਜੂਦ ਹਨ। ਇਸ ਤੋਂ ਇਲਾਵਾ ਗਰਮੀਆਂ ਦੇ ਮੌਸਮ ਵਿੱਚ ਕੂਲਰ, AC ਦੀ ਸਹੂਲਤ ਅਤੇ ਆਟੋਮੈਟਿਕ ਵਾਸ਼ਿੰਗ ਮਸ਼ੀਨ ਵੀ ਉਪਲਬਧ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼ੈਲੀ ਸ਼ਰਮਾ ਨੇ ਬੱਚਿਆਂ ਨੂੰ ਸਰਪ੍ਰਸਤੀ ਸਰਟੀਫਿਕੇਟ ਵੰਡੇ ਅਤੇ ਸਿਹਤ ਬੀਮੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਸਾਇਟੀ ਮੈਂਬਰ ਹਰੀਸ਼ ਠਾਕੁਰ, ਮਲਕੀਤ ਸਿੰਘ ਮਹਿਰੂ, ਹਰਮੇਸ਼ ਤਲਵਾੜ, ਵਾਈਸ ਪ੍ਰਿੰਸੀਪਲ ਇੰਦੂ ਠਾਕੁਰ ਵੀ ਹਾਜ਼ਰ ਸਨ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
Previous articleਫਿੱਟ ਬਾਈਕਰ ਕਲੱਬ ਵੱਲੋਂ ਸ਼ਹਿਰ ਵਾਸੀਆਂ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ ਡਿਪਟੀ ਕਮਿਸ਼ਨਰ ਇਸ ਰੈਲੀ ਦਾ ਹਿੱਸਾ ਬਣੇ, ਸਾਈਕਲ ਚਲਾ ਕੇ ਜਾਗਰੂਕਤਾ ਪੈਦਾ ਕੀਤੀ
Next articleਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ – ਲੋਕਾਂ ਨੇ ਰਾਹਗਿਰੀ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ, ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਵੋਟਰਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਕੀਤੀ ਅਪੀਲ