ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿਖੇ ਅੰਤਰਰਾਸ਼ਟਰੀ ਅਪੰਗਤਾ ਦਿਵਸ ਮਨਾਇਆ ਗਿਆ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਸੀ.ਜੇ.ਐਮ ਪ੍ਰੋ. ਰਾਜਪਾਲ ਰਾਵਲ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ। ਜਿਸ ਦੌਰਾਨ ਐਡਵੋਕੇਟ ਸੁਦਰਸ਼ਨ ਕੁਮਾਰ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਚਰਚਾ ਕੀਤੀ। ਇਸ ਮੌਕੇ ਵਿਸ਼ੇਸ਼ ਬੱਚਿਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ ਅਤੇ ਟ੍ਰੇਨਰ ਅੰਜਨਾ ਨੇ ਦੱਸਿਆ ਕਿ ਖੇਡਾਂ ਅਪੰਗ ਬੱਚਿਆਂ ਦੇ ਮਾਨਸਿਕ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤਰਨਜੀਤ ਸਿੰਘ, ਸਕੱਤਰ ਹਰਬੰਸ ਸਿੰਘ, ਹੋਸਟਲ ਕਮੇਟੀ ਦੇ ਚੇਅਰਮੈਨ ਕਰਨਲ ਗੁਰਮੀਤ ਸਿੰਘ, ਰਾਮ ਆਸਰਾ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਪ੍ਰਿੰਸੀਪਲ ਸ਼ੈਲੀ ਸ਼ਰਮਾ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly