HOME ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਵੱਲੋਂ ਤਰਨਤਾਰਨ ਵਿਖੇ ਭਗਵੰਤ ਮਾਨ ਸਰਕਾਰ...

ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਵੱਲੋਂ ਤਰਨਤਾਰਨ ਵਿਖੇ ਭਗਵੰਤ ਮਾਨ ਸਰਕਾਰ ਖ਼ਿਲਾਫ ਰੋਹ ਭਰਪੂਰ ਪ੍ਰਦਰਸ਼ਨ…

2

ਭਗਵੰਤ ਮਾਨ ਸਰਕਾਰ ‘ਤੇ ਮਾਣ ਭੱਤਾ ਵਰਕਰਾਂ ਦਾ ਸ਼ੋਸ਼ਣ ਕਰਨ ਦਾ ਇਲਜ਼ਾਮ

ਤਰਨਤਾਰਨ,  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ) ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ‘ਤੇ ਅੱਜ ਵੱਖ ਵੱਖ ਜ਼ਿਲ੍ਹਿਆਂ ਦੀਆਂ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਅਤੇ ਮਿਡ ਡੇ ਮੀਲ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਮਾਣ ਭੱਤਾ ਵਰਕਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਉਹਨਾਂ ਨੂੰ ਦਿੱਤੇ ਜਾ ਰਹੇ ਅਪਮਾਨਜਨਕ ਮਾਣ ਭੱਤੇ ਵਿੱਚ ਵਾਧਾ ਨਾ ਕਰਨ ਦੇ ਰੋਸ ਵਜੋਂ ਅੱਜ ਮਨਦੀਪ ਕੌਰ ਬਿਲਗਾ ਅਤੇ ਲਖਵਿੰਦਰ ਕੌਰ ਫਰੀਦਕੋਟ ਦੀ ਅਗਵਾਈ ਹੇਠ ਹਜ਼ਾਰਾਂ ਵਰਕਰਾਂ ਵੱਲੋਂ ਤਰਨਤਾਰਨ ਵਿਖੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਗਾਂਧੀ ਪਾਰਕ ਵਿਖੇ ਕੀਤੀ ਜਾ ਰਹੀ ਰੈਲੀ ਦੌਰਾਨ ਪੰਜਾਬ ਪੁਲੀਸ ਵੱਲੋਂ ਪਾਰਕ ਨੂੰ ਜਿੰਦਰੇ ਮਾਰ ਕੇ ਮਾਣ ਭੱਤਾ ਵਰਕਰਾਂ ਨੂੰ ਪਾਰਕ ਦੇ ਅੰਦਰ ਡੱਕਣ ਦਾ ਕੋਝਾ ਯਤਨ ਕੀਤਾ ਗਿਆ ਜਿਸ ਦਾ ਵਿਰੋਧ ਕਰਦੇ ਹੋਏ ਵਰਕਰਾਂ ਨੇ ਪਾਰਕ ਤੋਂ ਬਾਹਰ ਨਿਕਲ ਕੇ ਆਮ ਆਦਮੀ ਪਾਰਟੀ ਦੇ ਚੋਣ ਦਫ਼ਤਰ ਤੱਕ ਰੋਡ ਮਾਰਚ ਕੀਤਾ ਅਤੇ ਭਗਵੰਤ ਮਾਨ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਜ਼ਾਰਾਂ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਂਝੇ ਮੋਰਚੇ ਦੇ ਆਗੂ ਸ਼ਕੁੰਤਲਾ ਸਰੋਏ, ਪਰਮਜੀਤ ਕੌਰ ਮਾਨ, ਮਮਤਾ ਸ਼ਰਮਾਂ, ਸਰਬਜੀਤ ਕੌਰ ਫਰੀਦਕੋਟ ਅਤੇ ਰਮਨਜੀਤ ਕੌਰ ਮੁਕਤਸਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਤੇ ਮਿਡ ਡੇ ਮੀਲ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁਕਰ ਗਈ ਹੈ ਅਤੇ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਮਾਣ ਭੱਤਾ ਵਰਕਰਾਂ ਦੇ ਨਿਗੂਣੇ ਮਾਣ ਭੱਤੇ ਵਿੱਚ ਇੱਕ ਪੈਸੇ ਦਾ ਵਾਧਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਨਾ ਦੇਣ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ 62 ਸਾਲ ਦੀ ਉਮਰ ਤੋਂ ਬਾਅਦ ਸੇਵਾ ਮੁਕਤੀ ਮੌਕੇ ਖਾਲੀ ਘਰਾਂ ਨੂੰ ਤੋਰਨ, ਮਾਣ ਭੱਤਾ ਵਰਕਰਾਂ ਦਾ 5 ਲੱਖ ਰੁਪਏ ਦਾ ਮੁਫ਼ਤ ਬੀਮਾ ਨਾ ਕਰਨ ਕਾਰਨ ਪੰਜਾਬ ਭਰ ਦੀਆਂ ਮਾਣ ਭੱਤਾ ਵਰਕਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਜਿਸ ਦੇ ਰੋਸ ਵਜੋਂ ਅੱਜ ਤਰਨਤਾਰਨ ਦੀ ਜ਼ਿਮਨੀ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਕੇ ਚੋਣਾਂ ਵਿੱਚ ਝੂਠੇ ਦਮਗਜੇ ਮਾਰਨ ਵਾਲੀ ਸਰਕਾਰ ਦਾ ਅਸਲੀ ਚਿਹਰਾ ਜਨਤਾ ਵਿੱਚ ਨੰਗਾ ਕੀਤਾ ਗਿਆ ਹੈ। ਪੰਜਾਬ ਵਿਚੋਂ ਆਸ਼ਾ ਵਰਕਰ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਾਂਗਰਸ ਜਮਾਤ ਦਾ ਵਿਵਹਾਰ ਸ਼ੁਰੂ ਤੋਂ ਹੀ ਦਲਿਤਾਂ ਤੇ ਪਛੜੇ ਵਰਗਾਂ ਦੇ ਖਿਲਾਫ :ਡਾਕਟਰ ਨਰੇਸ਼ ਕੁਮਾਰ ਸੁੱਧਾਮਾਜਰਾ
Next articleਅਮਰੀਕਾ ਅਤੇ ਜਾਰਜੀਆ ਤੋਂ ਦੋ ਬਦਨਾਮ ਗੈਂਗਸਟਰ ਗ੍ਰਿਫ਼ਤਾਰ; ਲਾਰੈਂਸ ਬਿਸ਼ਨੋਈ ਗੈਂਗ ਦੇ ਭਾਨੂ ਰਾਣਾ ਨੂੰ ਭਾਰਤ ਹਵਾਲੇ ਕੀਤਾ ਜਾਵੇਗਾ