ਰੋਪੜ, (ਸਮਾਜ ਵੀਕਲੀ) (ਰੋਮੀ ਘੜਾਮਾਂ): ਆਸ਼ਾ ਵਰਕਰ ਅਤੇ ਫੈਸਲੀਟੇਟਰ ਵਰਕਰ ਯੂਨੀਅਨ ਸੀਟੂ ਪੰਜਾਬ ਦੀ ਜਨਰਲ ਸਕੱਤਰ ਸੁਰਜਿੰਦਰ ਕੌਰ ਸੀਮਾ ਨੇ ਦੱਸਿਆ ਕਿ ਉਨ੍ਹਾਂ ਭਖਦੀਆਂ ਮੰਗਾਂ ਸਬੰਧੀ ਮਿਤੀ 05 ਮਈ ਨੂੰ ਪਰਿਆਸ ਭਵਨ, ਚੰਡੀਗੜ੍ਹ ਵਿਖੇ ਧਰਨੇ ਸਬੰਧੀ ਪੰਜਾਬ ਦੀਆਂ ਆਸ਼ਾ ਵਰਕਰਾਂ ਅਤੇ ਫੈਸਲੀਟੇਟਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਉਤਸ਼ਾਹ-ਜਨਕ ਰਿਪੋਰਟਾਂ ਮਿਲ ਰਹੀਆਂ ਹਨ। ਇਸ ਸਬੰਧੀ ਅੱਜ ਰੋਪੜ ਦੇ ਸਿਵਲ ਸਰਜਨ ਨੂੰ ਵੀ ਨੋਟਿਸ ਦਿੱਤਾ ਗਿਆ। ਉਨ੍ਹਾਂ ਸਮੂਹ ਸਾਥਣਾਂ ਨੂੰ ਅਪੀਲ ਕੀਤੀ ਕਿ ਇਸ ਧਰਨੇ ਨੂੰ ਸਫਲ ਬਣਾਉਣ ਲਈ ਕੋਈ ਵੀ ਕਸਰ ਨਾ ਛੱਡੀ ਜਾਵੇ। ਇਤਿਹਾਸ ਗਵਾਹ ਹੈ ਕਿ ਜਿਹੜੇ ਲੋਕਾਂ ਨੇ ਆਪਣੇ ਹੱਕਾਂ/ਹਿੱਤਾਂ ਦੀ ਪ੍ਰਾਪਤੀ ਲਈ ਜਥੇਬੰਦ ਹੋ ਕੇ ਵਿਗਿਆਨਕ ਢੰਗ ਨਾਲ ਸੰਘਰਸ਼ ਲੜੇ ਹਨ। ਉਹਨਾਂ ਨੇ ਜਿੱਤ ਪਾ੍ਪਤ ਕੀਤੀ ਹੈ। ਇਸ ਲਈ ਸਮੇਂ ਦੀ ਮੁੱਖ ਮੰਗ ਹੈ ਕਿ ਵਿਸ਼ਾਲ ਏਕਾ ਕਰਕੇ ਸੰਘਰਸ਼ਾਂ ਨੂੰ ਤੇਜ਼ ਤੇ ਤਿੱਖਾ ਕਰਨ ਲਈ 05 ਮਈ ਦੇ ਧਰਨੇ ਨੂੰ ਸਫਲ ਬਣਾਉਣ ਲਈ ਪੁਰਾ ਤਾਣ ਲਾ ਦਿਉ। ਇਸ ਮੌਕੇ ਅਮਰਜੀਤ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ ਅਤੇ ਹੋਰ ਯੂਨੀਅਨ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



