HOME ਅਸ਼ੋਕ ਕਟਾਰੀਆ ਵੱਲੋਂ ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ...

ਅਸ਼ੋਕ ਕਟਾਰੀਆ ਵੱਲੋਂ ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

1
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਕਾਠਗੜ੍ਹ ਦੇ ਨੇੜੇ ਪਿੰਡ ਬਾਗੋਵਾਲ ਵਿਖੇ ਅੱਜ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਜਥੇ ਨੂੰ ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨੂੰ ਮਿਲਣ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ ਮੌਕੇ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਬਜ਼ੁਰਗਾਂ ਦਾ ਸਤਿਕਾਰ ਸਾਡੀ ਪਹਿਲ ਹੈ।” ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ। ਉਨ੍ਹਾਂ ਨੇ ਮੌਜੂਦ ਸੰਗਤ ਅਤੇ ਯਾਤਰੀਆਂ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਲੋਕ-ਭਲਾਈ ਪਹਿਲ ਬਾਰੇ ਅਹਿਮ ਜਾਣਕਾਰੀ ਵੀ ਸਾਂਝੀ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਹਾ ਲੈ ਸਕਣ। ਜਥੇ ਨੂੰ ਰਵਾਨਾ ਕਰਨ ਮੌਕੇ ਸਤਨਾਮ ਜਲਾਲਪੁਰ ਨੇ ਸ਼ਰਧਾਲੂਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਅਤੇ ਆਖਿਆ ਕਿ ਵਾਹਿਗੁਰੂ ਸਮੂਹ ਯਾਤਰੀਆਂ ਦੀ ਇਸ ਪਵਿੱਤਰ ਯਾਤਰਾ ਨੂੰ ਸੁਖਮਈ, ਸੁਰੱਖਿਅਤ ਅਤੇ ਮੰਗਲਮਈ ਬਣਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਸ਼ੋਕ ਕਟਾਰੀਆ ਵੱਲੋਂ ਕਾਠਗੜ੍ਹ ਤੋਂ ਤੀਰਥ ਯਾਤਰੀਆਂ ਦਾ ਜਥਾ ਢੋਲ-ਧਮੱਕੇ ਨਾਲ ਰਵਾਨਾ; ਦਿੱਤੀਆਂ ਸ਼ੁਭਕਾਮਨਾਵਾਂ