HOME ਏਐਸਆਈ ਕੁਲਬੀਰ ਰਾਜ ਨੇ ਸਿਵਲ ਹਸਪਤਾਲ ਚੌਕੀ ਦਾ ਚਾਰਜ ਸੰਭਾਲਿਆ 

ਏਐਸਆਈ ਕੁਲਬੀਰ ਰਾਜ ਨੇ ਸਿਵਲ ਹਸਪਤਾਲ ਚੌਕੀ ਦਾ ਚਾਰਜ ਸੰਭਾਲਿਆ 

2
ਏਐਸਆਈ ਕੁਲਬੀਰ ਰਾਜ
ਲੁਧਿਆਣਾ  (ਸਮਾਜ ਵੀਕਲੀ)    (ਕਰਨੈਲ ਸਿੰਘ ਐੱਮ.ਏ.)  ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਹਾਲ ਹੀ ਵਿੱਚ ਡਿਵੀਜ਼ਨ ਨੰਬਰ ਚਾਰ ਦੇ ਏਐਸਆਈ ਕੁਲਬੀਰ ਰਾਜ ਦੀ ਬਦਲੀ ਕਰ ਕੇ  ਸਿਵਲ ਹਸਪਤਾਲ  ਚੌਕੀ ਦਾ ਇੰਚਾਰਜ ਲਗਾਇਆ ਗਿਆ । ਗੱਲਬਾਤ ਕਰਦੇ ਹੋਏ ਚੌਕੀ ਇੰਚਾਰਜ ਕੁਲਬੀਰ ਰਾਜ  ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਫਰਜ਼ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣਾ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਡੀਜੀਪੀ ਪੰਜਾਬ ਅਤੇ ਸੀਪੀ ਲੁਧਿਆਣਾ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਸਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦਾ ਸੁਨੇਹਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ  ਅਤੇ ਸੁਨੇਹਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਹਸਪਤਾਲ  ਏਰੀਏ ਦੇ  ਵਿੱਚ ਗੰਦਗੀ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਅਲਾਇੰਸ ਕਲੱਬ ਦੇ ਮੈਂਬਰਾਂ ਨੇ ਬਿਰਧ ਆਸ਼ਰਮ ਵਿਖੇ ਰਹਿੰਦੇ ਬਜ਼ੁਰਗਾਂ ਨਾਲ ਮਨਾਇਆ ਜਨਮ ਦਿਨ
Next articleਪੰਜਾਬ ਦੇ ਪਾਣੀਆਂ ਉੱਪਰ ਪੰਜਾਬੀਆਂ ਦਾ ਜਨਮ ਸਿੱਧ ਅਧਿਕਾਰ : ਮਾਸਟਰ ਸੋਨੀ