ਗੁੱਸੇ ’ਚ ਲੋਕਾਂ ਵੱਲੋਂ ਅਸਾਮ ਰਾਈਫਲਜ਼ ਦੇ ਕੈਂਪ ਦੀ ਤੋੜ-ਭੰਨ

ਕੋਹਿਮਾ (ਸਮਾਜ ਵੀਕਲੀ):ਨਾਗਾਲੈਂਡ ’ਚ ਆਮ ਨਾਗਰਿਕਾਂ ਦੀ ਮੌਤ ਤੋਂ ਬਾਅਦ ਗੁੱਸੇ ਵਿਚ ਆਈ ਭੀੜ ਨੇ ਅਸਾਮ ਰਾਈਫ਼ਲਜ਼ ਦੇ ਕੈਂਪ ਦੀ ਤੋੜ-ਭੰਨ ਕੀਤੀ। ਉਨ੍ਹਾਂ ਮੋਨ ਜ਼ਿਲ੍ਹੇ ਵਿਚ ਹੀ ਸਥਿਤ ਕੋਨਯਾਕ ਯੂਨੀਅਨ ਦੇ ਦਫ਼ਤਰ ਨੂੰ ਵੀ ਨੁਕਸਾਨ ਪਹੁੰਚਾਇਆ। ਸੁਰੱਖਿਆ ਬਲਾਂ ਦੀ ਗੋਲੀ ਨਾਲ 13 ਨਾਗਰਿਕਾਂ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸਥਿਤੀ ਬੇਹੱਦ ਤਣਾਅਪੂਰਨ ਹੈ। ਲੋਕ ਇਸ ਘਟਨਾ ਵਿਚ ਸ਼ਾਮਲ ਸੁਰੱਖਿਆ ਕਰਮੀਆਂ ਖ਼ਿਲਾਫ਼ ਤੁਰੰਤ ਕਦਮ ਚੁੱਕਣ ਦੀ ਮੰਗ ਕਰ ਰਹੇ ਹਨ। ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਘਟਨਾ ਵਿਚ 11 ਜਣੇ ਫੱਟੜ ਵੀ ਹੋਏ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇੱਕ ਅਰਜ਼ ਹੈ ਵੋਟਰ ਦੋਸਤੋ
Next articleਗ੍ਰਹਿ ਮੰਤਰਾਲਾ ਆਖ਼ਰ ਕਰ ਕੀ ਰਿਹਾ ਹੈ, ਸਰਕਾਰ ਜਵਾਬ ਦੇਵੇ: ਰਾਹੁਲ ਗਾਂਧੀ