HOME ਵਿਧਾਨ ਸਭਾ ਹਲਕਾ ਫਿਲੌਰ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ...

ਵਿਧਾਨ ਸਭਾ ਹਲਕਾ ਫਿਲੌਰ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਸਦਮਾ, ਮਾਤਾ ਦਾ ਦੇਹਾਂਤ

1
ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਅੱਜ ਬਾਅਦ ਦੁਪਹਿਰ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨਾਂ ਦੀ ਬੇਵਕਤੀ ਮੌਤ ‘ਤੇ ਅਕਾਲੀ ਦਲ ਬਾਦਲ ਦੀ ਸਮੂਹ ਹਾਈ ਕਮਾਂਡ, ਅਹੁਦੇਦਾਰਾਂ ਤੇ ਵਰਕਰਾਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਇਲਾਕੇ ਭਰ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ, ਸਮਾਜ ਸੈਵੀ ਸੰਸਥਾਵਾਂ ਤੇ ਸੰਗਠਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੌਧਰੀ ਰਾਮ ਪ੍ਰਕਾਸ਼ ਉਧਨੋਵਾਲ ਦੇ ਦੇਹਾਂਤ ਤੇ ਕੀਤਾ ਦੁਖ ਦਾ ਪ੍ਰਗਟਾਵਾ
Next articleਬੇਅਦਬੀ ਕਾਨੂੰਨ ਦੇ ਮੁੱਦੇ ‘ਤੇ ਸਿੰਘ ਸਾਹਿਬਾਨ ਜੀ ਦੇ ਆਦੇਸ਼ ‘ਤੇ ਸਮੂਹ ਸਿੱਖ ਸੰਗਤਾਂ ਨੂੰ ਮਾਣ ਹੈ-ਗੁਰਪ੍ਰੀਤ ਸਿੰਘ ਹੈਪੀ ਜੌਹਲ ਖਾਲਸਾ