ਲਖਨਊ (ਸਮਾਜ ਵੀਕਲੀ): ਮੁੱਖ ਚੋਣ ਕਮਿਸ਼ਨਰ (ਸੀਈਸੀ) ਸੁਸ਼ੀਲ ਚੰਦਰਾ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਲਖਨਊ ਦੌਰੇ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਸਾਰੇ ਕੋਵਿਡ-19 ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਸਮੇਂ ਸਿਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਵਾਲੇ ਰਾਜਾਂ ਵਿੱਚ ਚੋਣਾਂ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ। ਆਪਣੇ ਤਿੰਨ ਦਿਨਾਂ ਦੌਰੇ ਦੇ ਅੰਤ ਵਿੱਚ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਸੀਈਸੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਹੁਣ 52.08 ਲੱਖ ਨਵੇਂ ਵੋਟਰ ਹਨ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਵੋਟਰਾਂ ਦੀ ਗਿਣਤੀ ਵਧਣ ਅਤੇ ਮੌਜੂਦਾ ਮਹਾਮਾਰੀ ਦੇ ਮੱਦੇਨਜ਼ਰ 11,000 ਹੋਰ ਪੋਲਿੰਗ ਬੂਥ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭੀੜ ਨਾ ਹੋਵੇ। ਪੋਲਿੰਗ ਸਟੇਸ਼ਨਾਂ ‘ਤੇ ਭੀੜ ਨੂੰ ਰੋਕਣ ਲਈ ਰਾਜ ਭਰ ਵਿੱਚ ਪੋਲਿੰਗ ਦਾ ਸਮਾਂ ਵੀ ਇੱਕ ਘੰਟਾ ਵਧਾ ਰਹੇ ਹਾਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly