HOME ਸਹਾਇਕ ਸਿਵਲ ਸਰਜਨ, ਮਾਨਸਾ ਵਿਰੁੱਧ ਸਮੂਹ ਸਿਹਤ ਮੁਲਾਜ਼ਮ ਜਥੇਬੰਦੀਆਂ ਵੱਲੋਂ ਰੋਸ ਧਰਨਾ

ਸਹਾਇਕ ਸਿਵਲ ਸਰਜਨ, ਮਾਨਸਾ ਵਿਰੁੱਧ ਸਮੂਹ ਸਿਹਤ ਮੁਲਾਜ਼ਮ ਜਥੇਬੰਦੀਆਂ ਵੱਲੋਂ ਰੋਸ ਧਰਨਾ

3
ਮਾਨਸਾ,  (ਸਮਾਜ ਵੀਕਲੀ)  ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਤੈਨਾਤ ਡਾ. ਰਵਿੰਦਰ ਸਿੰਗਲਾ, ਸਹਾਇਕ ਸਿਵਲ ਸਰਜਨ ਦੇ ਮਾੜੇ ਵਤੀਰੇ ਅਤੇ ਅੜੀਅਲ ਰਵੱਈਏ ਕਾਰਨ ਅੱਜ ਸਮੂਹ ਸਿਹਤ ਮੁਲਾਜ਼ਮ ਜਥੇਬੰਦੀਆਂ ਨੇ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਤਹਿਤ ਵਿਸ਼ਾਲ ਰੋਸ ਧਰਨਾ ਲਗਾ ਕੇ ਦਫ਼ਤਰੀ ਕੰਮਕਾਜ ਠੱਪ ਕਰ ਦਿੱਤਾ। ਇਹ ਰੋਸ ਪ੍ਰਦਰਸ਼ਨ ਡਾ. ਸਿੰਗਲਾ ਵੱਲੋਂ ਲੰਬੇ ਸਮੇਂ ਤੋਂ ਦਫ਼ਤਰੀ ਸਟਾਫ਼ ਨਾਲ ਦੁਰਵਿਵਹਾਰ ਕਰਨ ਅਤੇ ਦਫ਼ਤਰੀ ਕੰਮਾਂ ਦਾ ਸਮੇਂ ਸਿਰ ਨਿਪਟਾਰਾ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ। ਸਿਵਲ ਸਰਜਨ ਦਫ਼ਤਰ ਸਟਾਫ਼ ਆਗੂ ਪ੍ਰਤਾਪ ਸਿੰਘ ,ਸੰਦੀਪ ਸਿੰਘ , ਅਵਤਾਰ ਸਿੰਘ, ਜਗਦੇਵ ਸਿੰਘ ਆਦਿ ਨੇ ਦੱਸਿਆ ਕਿ ਇਸ ਅਧਿਕਾਰੀ ਦੇ ਮਾੜੇ ਰਵੱਈਏ ਸਬੰਧੀ ਕਾਰਜਕਾਰੀ ਸਿਵਲ ਸਰਜਨ, ਮਾਨਸਾ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਅਤੇ ਲਿਖਤੀ ਕਾਰਵਾਈ ਦਾ ਫੈਸਲਾ ਵੀ ਲਿਆ ਗਿਆ ਸੀ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਮਜਬੂਰਨ ਭਰਾਤਰੀ ਜਥੇਬੰਦੀਆਂ ਨੂੰ ਸੱਦਾ ਦੇ ਕੇ ਧਰਨਾ ਲਗਾਉਣਾ ਪਿਆ। ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸਿਕੰਦਰ ਸਿੰਘ ਘਰਾਗਣਾ, ਕੇਵਲ ਸਿੰਘ, ਲੱਖਨ ਲਾਲ ਆਦਿ ਨੇ ਦੋਸ਼ ਲਾਇਆ ਕਿ ਡਾ. ਸਿੰਗਲਾ ਦੀ ਡਿਊਟੀ ਲੱਗਣ ਦੇ 20 ਦਿਨ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਰਿਟਾਇਰੀ ਅਤੇ ਮੌਜੂਦਾ ਕਰਮਚਾਰੀਆਂ ਦੇ ਮੈਡੀਕਲ ਰੀਇੰਬਰਸਮੈਂਟ ਬਿੱਲਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਕਾਰਨ ਵੱਡੀ ਗਿਣਤੀ ਵਿੱਚ ਬਿੱਲ ਪੈਂਡਿੰਗ ਹੋ ਗਏ ਹਨ ਅਤੇ ਸਿਹਤ ਵਿਭਾਗ ਦਾ ਅਕਸ ਖ਼ਰਾਬ ਹੋ ਰਿਹਾ ਹੈ। ਸਿਹਤ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਅਣਗਹਿਲੀ ਕਾਰਨ ਆਮ ਜਨਤਾ ਦੇ ਜ਼ਰੂਰੀ ਕੰਮ ਜਿਵੇਂ ਕਿ ਕਰੋਨਿਕ ਡਿਜੀਜ਼ ਅਤੇ ਅਪੰਗਤਾ ਸਰਟੀਫਿਕੇਟ ਵੀ ਸਮੇਂ ਸਿਰ ਨਹੀਂ ਬਣ ਰਹੇ। ਇਸ ਮੌਕੇ ਪਵਨ ਕੁਮਾਰ ਫੱਤੇਵਾਲੀਆ, ਅਵਤਾਰ ਸਿੰਘ, ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ, ਰੰਗਾ ਰਾਮ , ਪੰਮੀ ਕੌਰ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਰੋਸ ਧਰਨੇ ਦੌਰਾਨ, ਕਾਰਜਕਾਰੀ ਸਿਵਲ ਸਰਜਨ ਵੱਲੋਂ ਮੌਕੇ ‘ਤੇ ਆ ਕੇ ਸਮੂਹ ਸਟਾਫ਼ ਨਾਲ ਗੱਲਬਾਤ ਕੀਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ, ਜਥੇਬੰਦੀਆਂ ਦੇ ਆਗੂਆਂ ਨੂੰ ਤੁਰੰਤ ਡਿਪਟੀ ਕਮਿਸ਼ਨਰ (ਡੀ.ਸੀ.), ਮਾਨਸਾ ਨਾਲ ਮੀਟਿੰਗ ਲਈ ਬੁਲਾਇਆ ਗਿਆ ਤਾਂ ਜੋ ਇਸ ਮਸਲੇ ਦਾ ਸਥਾਈ ਹੱਲ ਕੱਢਿਆ ਜਾ ਸਕੇ। ਧਰਨੇ ਵਿੱਚ ਮਲਟੀਪਰਪਜ ਹੈਲਥ ਇੰਮਪਲਾਈਜ ਯੁਨੀਅਨ , ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮਾਸ ਮੀਡੀਆ ਐਸੋਸੀਏਸ਼ਨ, ਐਨ ਐਚ ਐਮ ਯੁਨੀਅਨ, ਐਬ ਟੈਕਨੀਸ਼ੀਅਨ ਯੁਨੀਅਨ , ਸੀ ਐੱਚ ਓ ਐਸੋਸ਼ੀਏਸ਼ਨ, ਸੀ ਪੀ ਐਫ ਯੁਨੀਅਨ, ਡੀ ਸੀ ਦਫਤਰ ਇੰਪਲਾਈਜ ਯੁਨੀਅਨ, ਉਪ ਵੈਦ ਐਸੋਸ਼ੀਏਸ਼ਨ, ਫਾਰਮੇਸੀ ਐਸੋਸ਼ੀਏਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਐਸੋਸ਼ੀਏਸ਼ਨ, ਦਰਜਾ ਚਾਰ ਐਸੋਸ਼ੀਏਸ਼ਨ, ਰਿਟਾਇਰਡ ਪੈਨਸ਼ਨਰ ਐਸੋਸ਼ੀਏਸ਼ਨ, ਤਰਕਸ਼ੀਲ ਸੁਸਾਇਟੀ, ਆਸ਼ਾ ਵਰਕਰ ਯੁਨੀਅਨ ਦੇ ਵੱਡੀ ਗਿਣਤੀ ਵਿੱਚ ਸਾਥੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਚਾਨਣਦੀਪ ਸਿੰਘ ਔਲਖ,  ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
Next article*ਨਵੇਂ ਬਣ ਰਹੇ ਜਿਲ੍ਹੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਹਲਕਾ ਬਲਾਚੌਰ ਦੇ ਪਿੰਡਾਂ ਨੂੰ ਨਾ ਜੋੜਿਆ ਜਾਵੇ-ਅਜੇ ਮੰਗੂਪੁਰ ਜ਼ਿਲ੍ਹਾ ਪਧਾਨ ਕਾਂਗਰਸ*