ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ, ਐਸ.ਡੀ.ਐਮ, ਤਹਿਸੀਲ ਅਤੇ ਹੋਰ ਦਫਤਰਾਂ ਨਾਲ ਸਬੰਧਤ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਮਾਨਯੋਗ ਅਦਾਲਤਾਂ ਵਿੱਚ ਵਿਚਾਰ ਅਧੀਨ ਕੇਸਾਂ ਦੀ ਪੜਤਾਲ ਕੀਤੀ ਗਈ ਅਤੇ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਸਹਾਇਕ ਕਮਿਸ਼ਨਰ ਜਨਰਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਦਾਲਤਾਂ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਅਦਾਲਤਾਂ ਵਿੱਚ ਸਮੇਂ ਸਿਰ ਜਵਾਬ-ਦਾਅਵੇ, ਰਿਪਲਾਈ ਅਤੇ ਫਾਈਲਾਂ ਜਮ੍ਹਾਂ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਕੇਸ ਵਿੱਚ ਪ੍ਰਸ਼ਾਸਨ ਵੱਲੋਂ ਕੋਈ ਕਮੀ ਨਾ ਰਹੇ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਪੈਰਵਾਈ ਲਈ ਨਿਰਧਾਰਤ ਮਿਤੀਆਂ ’ਤੇ ਹਾਜ਼ਰੀ ਯਕੀਨੀ ਬਣਾਈ ਜਾਵੇ। ਕੇਸਾਂ ਦੇ ਨਿਪਟਾਰੇ ਵਿੱਚ ਦੇਰੀ ਦੇ ਕਾਰਨਾਂ ਦੀ ਵੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਵਿੱਚ ਅਜਿਹੀ ਦੇਰੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਅਟਾਰਨੀ ਅਸ਼ੋਕ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ, ਜਿਨ੍ਹਾਂ ਨੇ ਆਪਣੇ-ਆਪਣੇ ਦਫਤਰਾਂ ਨਾਲ ਸਬੰਧਤ ਕੇਸਾਂ ਦੀ ਰਿਪੋਰਟ ਪੇਸ਼ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



