ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਦਿਆਰਥੀਆਂ ਨੂੰ ਕੈਂਸਰ ਪ੍ਰਤੀ ਜਾਗਰੂਕ ਕੀਤਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਕੈਂਸਰ ਅਵੇਅਰਨੇਸ ਡੇ ਮਨਾਇਆ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂਂ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਂਗਾ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਿਚ ਸਵੇਰੇ ਸਪੈਸ਼ਲ ਅਸੈਂਂਬਲੀ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਸੱਤਵੀਂ ਜਮਾਤ ਦੇ ਪਾਰਥ ਮਿਸ਼ਰਾ, ਤਰਨਦੀਪ ਕੌਰ, ਸਤਵੀਰ ਕੌਰ ਅਤੇ ਰਜਲੀਨ ਕੌਰ ਨੇ ਕੈਂਸਰ ਦੇ ਵਿਸ਼ੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਦੇ ਕਾਰਨ, ਲੱਛਣ ਅਤੇ ਉਪਾਅ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ । ਹਰਲੀਨ ਕੌਰ ਨੇ ਕਵਿਤਾ ਰਾਹੀਂ ਇਸ ਬਿਮਾਰੀ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ, ਅਸ਼ੋਕ ਕੁਮਾਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਸ਼ਿੰਦਰਪਾਲ ਕੌਰ, ਨੀਲਮ ਕਾਲੜਾ, ਪਰਮਿੰਦਰ ਕੌਰ, ਲਵਿਤਾ, ਨਿਧੀ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePakistani rupee suffers decline after upward trend
Next articleਮਾਤਾ ਜੀਤ ਕੌਰ ਨੂੰ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਸ਼ਰਧਾਂਜਲੀਆਂ