ਗੁਰਦੁਆਰਾ ਖੁਖਰੈਣ ਡੇਰਾ ਬਾਬਾ ਹਰਜੀ ਸਾਹਿਬ ਵਿਖੇ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀ ਲਵਾਈ 6 ਬਾਬਾ ਅਮਰੀਕ ਸਿੰਘ ਖੁਖਰੈਣ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮਹੀਨੇ ਦੀ ਮਰਯਾਦਾ ਅਨੁਸਾਰ ਹਾੜ ਦੀ ਸੰਗਰਾਂਦ ਮੌਕੇ ਗੁਰਦੁਆਰਾ ਖੁਖਰੈਣ ਡੇਰਾ ਬਾਬਾ ਹਰਜੀ ਵਿਖੇ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ ਗਿਆ ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ, ਚਾਹ ਪਕੌੜੇ ਤੇ ਮਠਿਆਈਆਂ ਆਦਿ ਅਤੁੱਟ ਵਰਤਾਏ ਗਏ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨਾਲ ਸਮਾਗਮ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਤੋਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਹੀ ਗੁਰੂਦੁਆਰਾ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਲੜੀਵਾਰ ਸ਼੍ਰੀ ਅਖੰਡ ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।

ਜਿਸ ਵਿਚ ਛੇਵੀਂ ਪਾਤਸ਼ਾਹੀ ਦੇ ਪਵਿੱਤਰ ਇਤਿਹਾਸਕ ਅਸਥਾਨ ਸੈਫਲਾਬਾਦ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਜੀ ਦੇ ਕੀਰਤਨੀ ਜਥੇ ਅਤੇ ਭਾਈ ਮੱਖਣ ਸਿੰਘ ਦੇ ਕਵੀਸ਼ਰੀ ਜਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਵੀਸ਼ਰੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਕਥਾ ਵਿਚਾਰ ਕਰਦਿਆਂ ਦੱਸਿਆ ਗੁਰਬਾਣੀ ਪੜ੍ਹਨ ਸੁਣਨ ਅਤੇ ਧਾਰਮਿਕ ਸਰਵਣ ਕਰਨ ਨਾਲ ਮਨੁੱਖ ਦਾ ਜੀਵਨ ਬਦਲ ਜਾਂਦਾ ਹੈ। ਇਸ ਕਰਕੇ ਹਰ ਮਨੁੱਖ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਧਾਰਮਿਕ ਇਤਿਹਾਸ ਨਾਲ ਜੁੜਨ ਨਾਲ ਜੁੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ।ਇਸ ਮੌਕੇ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਮੂਹ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਸੇਵਾ ਦਾਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰੂ ਕੇ ਲੰਗਰ,ਚਾਹ ਪਕੌੜੇ ਤੇ ਮਠਿਆਈਆਂ ਆਦਿ ਦੇ ਲੰਗਰ ਦੀ ਪੰਗਤ ਵਿਚ ਬੈਠ ਕੇ ਛਕੇ ਭਾਈ, ਬਾਬਾ ਜੀ ਨੇ ਦੱਸਿਆ ਇਸ ਅਸਥਾਨ ਤੇ ਗੁਰੂ ਸਾਹਿਬਾਨਾਂ ਨਾਲ ਸਬੰਧਿਤ ਸਾਰੇ ਧਾਰਮਿਕ ਪ੍ਰੋਗਰਾਮ ਤੋਂ ਇਲਾਵਾ ਹਰ ਸੰਗਰਾਂਦ ਤੇ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNottingham attacks suspect is a mechanical engineering graduate: Report
Next articleਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ