ਜੰਡਿਆਲਾ ਗੁਰੂ (ਸਮਾਜ ਵੀਕਲੀ): ਅੱਜ ਇਥੋਂ ਨਜ਼ਦੀਕੀ ਨਿੱਜਰਪੁਰਾ ਟੌਲ ਪਲਾਜ਼ਾ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਟੌਲ ਦਰਾਂ ਵਧਾਉਣ, ਪੰਜਾਬ ਵਿਚ ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਦੇ ਵਿਰੋਧ ਅਤੇ ਕੇਂਦਰ ਵੱਲੋਂ ਕਣਕ ਦਾ ਐੱਮਐੱਸਪੀ ਨਿਰਧਾਰਤ ਨਾ ਕਰਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਟੌਲ ਦੀਆਂ ਦਰਾਂ ਤੇ ਡੀਜ਼ਲ ਪੈਟਰੋਲ ਦਾ ਮੁੱਲ ਵਧਾ ਕੇ ਆਮ ਜਨਤਾ ਉੱਪਰ ਆਰਥਿਕ ਬੋਝ ਪਾਇਆ ਗਿਆ ਹੈ।
ਐੱਮਐੱਸਪੀ ਦਾ ਕਾਨੂੰਨ ਨਾ ਬਣਾ ਕੇ ਕਿਸਾਨਾਂ ਨੂੰ ਫਾਇਦਾ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ। ਕੇਂਦਰ ਸਰਕਾਰ ਪੰਜਾਬ ਖ਼ਿਲਾਫ਼ ਫ਼ੈਸਲੇ ਲੈ ਕੇ ਪੰਜਾਬ ਉੱਤੇ ਦਬਾਅ ਪਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਹੱਕ ਲੈਣ ਲਈ ਮੁੜ ਸੰਘਰਸ਼ ਕਰਨਗੇ। ਇਸ ਮੌਕੇ ਕਿਸਾਨ ਆਗੂ ਅਮਰਦੀਪ ਸਿੰਘ ਬਾਗੀ, ਬਲਕਾਰ ਸਿੰਘ, ਇੰਦਰਜੀਤ ਸਿੰਘ, ਦਵਿੰਦਰ ਸਿੰਘ ਚਾਟੀਵਿੰਡ, ਮੰਗਲ ਸਿੰਘ, ਗੁਰਸਾਹਿਬ ਸਿੰਘ, ਜਗਦੀਸ਼ ਸਿੰਘ ਚਾਟੀਵਿੰਡ, ਮਹਿੰਦਰ ਸਿੰਘ, ਨਿਰਵੈਲ ਸਿੰਘ, ਗੁਰਸ਼ੇਰ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਬਹੁਤ ਸਾਰੇ ਕਿਸਾਨ ਮੌਕੇ ‘ਤੇ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly