ਖਿਡਾਰੀਆਂ ਦੇ ਮੈਡਲਾਂ ਦੀ ਕੋਈ ਕਦਰ ਨਹੀਂ: ਤਰੁਣ ਸ਼ਰਮਾ

ਖੰਨਾ (ਸਮਾਜ ਵੀਕਲੀ) : ਪੈਰਾ ਓਲੰਪਿਕ ਵਿੱਚ ਮੈਡਲ ਜੇਤੂ ਦਿਵਿਆਂਗ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਇੱਥੋਂ ਦੇ ਲਲਹੇੜੀ ਚੌਕ ਵਿੱਚ ਅੱਜ ਬੂਟ ਪਾਲਿਸ਼ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਤੋਂ ਨਿਰਾਸ਼ ਤਰੁਣ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿਚ ਸਮਾਂ ਬਰਬਾਦ ਨਾ ਕਰਨ ਕਿਉਂਕਿ ਖਿਡਾਰੀਆਂ ਵੱਲੋਂ ਜਿੱਤੇ ਮੈਡਲਾਂ ਦੀ ਕੋਈ ਕਦਰ ਨਹੀਂ ਪੈਂਦੀ। ਸਰਕਾਰ ਵੀ ਇਨ੍ਹਾਂ ਦੀ ਕੋਈ ਸਾਰ ਨਹੀਂ ਲੈਂਦੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਸੁਖਵੰਤ ਸਿੰਘ ਟਿੱਲੂ ਨੇ ਕਿਹਾ ਕਿ ਸਰਕਾਰ ਖਿਡਾਰੀਆਂ ਨਾਲ ਵਾਅਦੇ ਤਾਂ ਕਰਦੀ ਹੈ ਪਰ ਉਨ੍ਹਾਂ ਨੂੰ ਪੂਰਾ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਤਰੁਣ ਸ਼ਰਮਾ ਨੂੰ ਸਰਕਾਰੀ ਨੌਕਰੀ ਦੇਣ ਅਤੇ ਉਸ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੜ ਬੰਦ ਕੀਤੇ ਜਾ ਸਕਦੇ ਨੇ ਸਕੂਲ: ਸਿੰਗਲਾ
Next articleਦੋ ਸਰਕਾਰੀ ਸਕੂਲਾਂ ਵਿੱਚ 20 ਬੱਚੇ ਕਰੋਨਾ ਪਾਜ਼ੇਟਿਵ